ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਵੱਡੇ ਅੰਤਰ ਨਾਲ ਜਿੱਤ ਹੋਈ ਹਾਸਲ

TeamGlobalPunjab
1 Min Read

ਚੰਡੀਗੜ੍ਹ : ਚੰਡੀਗੜ੍ਹ ਵਾਸੀਆਂ ਨੂੰ ਨਵਾਂ ਮੇਅਰ ਮਿਲ ਗਿਆ ਹੈ। ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਈ, ਜਿਸ ਦੇ ਨਤੀਜੇ ਦੁਪਹਿਰ ਨੂੰ ਐਲਾਨ ਦਿੱਤੇ ਗਏ। ਇਸ ਚੋਣਾਂ ਵਿੱਚ ਬੀਜੇਪੀ ਦੇ ਉਮੀਦਵਾਰ ਰਵੀ ਕਾਂਤ ਸ਼ਰਮਾ ਨੇ ਜਿੱਤ ਹਾਸਲ ਕੀਤੀ ਹੈ। ਰਵੀ ਕਾਂਤ ਸ਼ਰਮਾ ਨੂੰ 17 ਵੋਟਾਂ ਮਿਲੀਆਂ ਜਦਕਿ ਕਾਂਗਰਸ ਦੇ ਉਮੀਦਵਾਰ ਦਵਿੰਦਰ ਸਿੰਘ ਬਬਲਾ ਨੂੰ 5 ਵੋਟਾਂ ਹੀ ਹਾਸਲ ਹੋਈਆਂ। ਚੰਡੀਗੜ੍ਹ ਮੇਅਰ ਦੀ ਚੋਣ ਲਈ ਕੁੱਲ 24 ਵੋਟਾਂ ਸਨ ਪਰ ਦੋ ਵੋਟਾਂ ਨੂੰ ਦੋਹਰੀ ਸਟੈਂਪ ਕਾਰਨ ਰੱਦ ਕਰ ਦਿੱਤਾ ਗਿਆ ਸੀ।

ਮੇਅਰ ਦੀ ਚੋਣ ਵਿੱਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਦੇਖਣ ਨੂੰ ਮਿਲਿਆ ਸੀ। ਹਾਂਲਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੇ ਹਵਾਲੇ ਨਾਲ ਚੋਣ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਚੰਡੀਗੜ੍ਹ ਤੋਂ ਭਾਜਪਾ ਦੀ ਮੈਂਬਰ ਪਾਰਲੀਮੈਂਟ ਅਤੇ ਬਾਲੀਵੁੱਡ ਅਦਾਕਾਰ ਕਿਰਨ ਖੇਰ ਇਸ ਚੋਣ ‘ਚ ਸ਼ਾਮਿਲ ਨਹੀਂ ਹੋਈ। ਕਿਰਨ ਖੇਰ ਬਿਮਾਰ ਹੋਣ ਦੇ ਚੱਲਦੇ ਮੁੰਬਈ ਹਸਪਤਾਲ ਵਿੱਚ ਦਾਖਲ ਹਨ। ਇਸ ਤੋਂ ਇਲਾਵਾ ਕੌਂਸਲਰ ਹੀਰਾ ਨੇਗੀ ਕੋਰੋਨਾ ਸੰਕਰਮਿਤ ਹੋਣ ਕਾਰਨ ਸ਼ਾਮਿਲ ਨਹੀਂ ਹੋ ਸਕੇ। ਮੌਜੂਦਾ ਸਮੇਂ ਭਾਜਪਾ ਕੋਲ 20 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀ ਵੋਟ ਹੈ।

Share this Article
Leave a comment