BJP ਦੇ ਸੋਸ਼ਲ ਮੀਡੀਆ ਸਹਿ ਇੰਚਾਰਜ ਨੇ ਚੁੱਕਿਆ ਖ਼ੌਫ਼ਨਾਕ ਕਦਮ ,ਠੇਕੇਦਾਰੀ ਦੇ ਕੰਮ ‘ਚ ਘਾਟੇ ਕਾਰਨ ਸੀ ਪ੍ਰੇਸ਼ਾਨ

navdeep kaur
2 Min Read

ਫਤਹਿਗੜ੍ਹ : ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਸੋਸ਼ਲ ਮੀਡੀਆ ਸਹਿ ਇੰਚਾਰਜ ਸ਼ਰਨ ਭੱਟੀ ਨੇ ਰੇਲ ਗੱਡੀ ਹੇਠ ਆ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਫੇਸਬੁੱਕ ਆਈਡੀ ਤੇ ਕੁੱਝ ਲੋਕਾਂ ਦੇ ਨਾਲ ਇਕ ਪੋਸਟ ਸਾਂਝੀ ਕੀਤੀ ਸੀ ਅਤੇ ਜੀਵਨ ਲੀਲਾ ਸਮਾਪਤ ਕਰਨ ਦੀ ਵੀ ਪੋਸਟ ਪਾਈ ਸੀ। ਭੱਟੀ ਦੇ ਪਰਿਵਾਰ ਦੇ ਮੈਂਬਰਾਂ ਅਨੁਸਾਰ ਸ਼ਰਨ ਭੱਟੀ ਠੇਕੇਦਾਰੀ ਦਾ ਕੰਮ ਕਰਦਾ ਸੀ। ਕਾਰੋਬਾਰ ਵਿੱਚ ਹੋਏ ਘਾਟੇ ਕਾਰਨ ਪਿਛਲੇ ਛੇ ਮਹੀਨੇ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਰੇਲਵੇ ਪੁਲਿਸ ਵੱਲੋਂ ਪਰਿਵਾਰ ਨੂੰ ਸ਼ਰਨ ਭੱਟੀ ਦੇ ਰੇਲ ਗੱਡੀ ਹੇਠ ਆਉਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਰੇਲਵੇ ਪੁਲਿਸ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਿਸ ਨੂੰ ਸੌਂਪੀ ਜਾਵੇਗੀ। ਦੱਸ ਦਈਏ ਕਿ ਸ਼ਰਨ ਭੱਟੀ ਮੌਜੂਦਾ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ ਦੇ ਸੋਸ਼ਲ ਮੀਡੀਆ ਸਹਿ ਇੰਚਾਰਜ ਸੀ ਅਤੇ ਇਸ ਤੋਂ ਪਹਿਲਾਂ ਕਾਂਗਰਸ ਵਿਚ ਸਨ ਅਤੇ ਕਾਂਗਰਸ ਸਰਕਾਰ ਦੇ ਹਲਕਾ ਅਮਲੋਹ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਸਨ, ਉਹ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਿਲ ਹੋਏ ਸਨ ।

Share this Article
Leave a comment