ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲ਼ੀ-ਯੂਪੀ ਦੇ ਗਾਜ਼ੀਪੁਰ ਬਾਰਡਰ ‘ਤੇ ਪਿਛਲੇ ਢਾਈ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਬੈਠੇ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਕਿ ਅਸੀਂ ਕਦੋਂ ਕਿਹਾ ਕਿ ਐੱਮਐੱਸਪੀ ਖ਼ਤਮ ਹੋ ਰਿਹਾ ਹੈ? ਅਸੀਂ ਤਾਂ ਇਹ ਕਿਹਾ ਹੈ ਕਿ ਐੱਮਐੱਸਪੀ ‘ਤੇ ਇਕ ਕਾਨੂੰਨ ਬਣਾਇਆ ਜਾਵੇ। ਜੇ ਅਜਿਹਾ ਕਾਨੂੰਨ ਬਣਦਾ ਹੈ ਤਾਂ ਦੇਸ਼ ਦੇ ਸਾਰੇ ਕਿਸਾਨ ਲਾਭਪਾਤਰੀ ਹੋਣਗੇ। ਹਾਲੇ ਤੱਕ ਐੱਮਐੱਸਪੀ ‘ਤੇ ਕੋਈ ਕਾਨੂੰਨ ਨਹੀਂ ਹੈ ਤੇ ਵਪਾਰੀਆਂ ਵੱਲੋਂ ਕਿਸਾਨਾਂ ਨੂੰ ਲੁੱਟਿਆ ਜਾਂਦਾ ਹੈ।
ਸੰਸਦ ‘ਚ ਪੀਐੱਮ ਮੋਦੀ ਨੇ ਕਿਸਾਨਾਂ ਨੂੰ ਆਪਣਾ ਧਰਨਾ-ਪ੍ਰਦਰਸ਼ਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੀਐੱਮ ਮੋਦੀ ਦੀ ਇਸ ਅਪੀਲ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਐੱਮਐੱਸਪੀ ‘ਤੇ ਕਾਨੂੰਨ ਬਣਾ ਦਿਓ ਅਸੀਂ ਕੇਂਦਰ ਸਰਕਾਰ ਨਾਲ ਗੱਲ਼ਬਾਤ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ‘ਚ ਕਿਹਾ ਕਿ ਐੱਮਐੱਸਪੀ ਸੀ, ਹੈ ਤੇ ਰਹੇਗਾ। ਇੰਨਾ ਹੀ ਨਹੀਂ ਉਨ੍ਹਾਂ ਨੇ ਮੰਡੀਆਂ ਲਈ ਵੀ ਆਧੁਨਿਕੀਕਰਨ ਦੀ ਗੱਲ ਕਹੀ ਹੈ। ਪੀਐੱਮ ਮੋਦੀ ਨੇ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਆਪਣਾ ਧਰਨਾ-ਪ੍ਰਦਰਸ਼ਨ ਖ਼ਤਮ ਕਰਨਾ ਚਾਹੀਦਾ।