ਚੰਡੀਗੜ੍ਹ : ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਵਿਧਾਨ ਸਭਾ ਦੀ ਕਾਰਵਾਈ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਣ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਉਥੇ ਹੀ ਵਿਸ਼ੇਸ਼ ਇਜਲਾਸ ‘ਚ ਸ਼ਾਮਲ ਹੋਣ ਲਈ ਪੰਜਾਬ ਦੇ ਨਵੇਂ ਬਣੇ ਰਾਜਪਾਲ ਵੀ ਪੁੱਜੇ ਹਨ।
ਅਕਾਲੀ ਦਲ ਨੇ ਇਜਲਾਸ ਦਾ ਸਮਾਂ ਵਧਾਉਣ ਅਤੇ ਸੱਤਾਧਾਰੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।