ਨਿਊਜ਼ ਡੈਸਕ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਡੰਗਰੀ ਪਿੰਡ ‘ਚ ਸੋਮਵਾਰ ਨੂੰ ਹੋਏ ਧਮਾਕੇ ‘ਚ ਕਈ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਕੱਲ੍ਹ ਦੇ ਅੱਤਵਾਦੀ ਹਮਲੇ ਦੇ ਪੀੜਤ ਦੇ ਘਰ ਹੋਇਆ। ਪੁਲਿਸ ਮੁਤਾਬਕ ਇਸ ਦੌਰਾਨ 5 ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਇੱਕ ਬੱਚੇ ਦੀ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਕ ਹੋਰ ਸ਼ੱਕੀ ਆਈ.ਈ.ਡੀ. ਦੇਖਿਆ ਗਿਆ ਹੈ। ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਰਾਜੌਰੀ ਜ਼ਿਲੇ ‘ਚ ਬੀਤੇ ਦਿਨ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਆਈ ਸੀ। ਇਸ ਘਟਨਾ ਵਿੱਚ ਜ਼ਖਮੀ ਨੌਂ ਹੋਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਰਾਜੌਰੀ ਦੇ ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਵਿੱਚੋਂ ਕੁਝ ਦੀ ਹਾਲਤ “ਬਹੁਤ ਨਾਜ਼ੁਕ” ਹੈ। ਕੁਝ ਗੰਭੀਰ ਜ਼ਖਮੀਆਂ ਨੂੰ ਜੰਮੂ ਲਿਜਾਇਆ ਗਿਆ ਹੈ। ਇਹ ਘਟਨਾ ਬੀਤੀ ਸ਼ਾਮ ਪਿੰਡ ਡੰਗਰੀ ਵਿੱਚ ਵਾਪਰੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਹਥਿਆਰਬੰਦ ਅੱਤਵਾਦੀ ਤਿੰਨ ਘਰਾਂ ‘ਚ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।