ਅਫਗਾਨੀਸਤਾਨ ‘ਚ ਰਾਸ਼ਟਰਪਤੀ ਰੈਲੀ ਦੌਰਾਨ ਹੋਇਆ ਬੰਬ ਧਮਾਕਾ, 24 ਮੌਤਾਂ

TeamGlobalPunjab
2 Min Read

ਅਫਗਾਨੀਸਤਾਨ : ਇੱਥੋਂ ਦੇ ਪਰਵਨ ਸ਼ਹਿਰ ਅੰਦਰ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਥੇ ਭਿਆਨਕ ਆਤਮਘਾਤੀ ਹਮਲਾ ਹੋ ਗਿਆ। ਜਾਣਕਾਰੀ ਮੁਤਾਬਿਕ ਇੱਥੇ ਰਾਸ਼ਟਰਪਤੀ ਅਸ਼ਰਫ ਗਨੀ ਵੱਲੋਂ ਰੈਲੀ ਕੀਤੀ ਜਾ ਰਹੀ ਸੀ ਤਾਂ ਇੱਥੇ ਇਸੇ ਦੌਰਾਨ ਹੀ ਇਹ ਆਮਤਘਾਤੀ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ 24 ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਦੇ ਕਰੀਬ ਜ਼ਖਮੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਸ਼ਟਰਪਤੀ ਚੋਣਾਂ ਦੌਰਾਨ ਅਸ਼ਰਫ ਗਨੀ ਦੇ ਬੁਲਾਰੇ ਹਾਮਿਦ ਅਜੀਜ ਨੇ ਕਿਹਾ ਕਿ ਜਿਸ ਸਮੇਂ ਇਹ ਹਮਲਾ ਹੋਇਆ ਤਾਂ ਉਸ ਸਮੇਂ ਗਨੀ ਵੀ ਉੱਥੇ ਹੀ ਮੌਜੂਦ ਸਨ ਪਰ ਉਹ ਸੁਰੱਖਿਅਤ ਹਨ ਅਤੇ ਹਮਲੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਾ ਚੁਕਾ ਹੈ। ਅਜੀਜ ਨੇ ਦਾਅਵਾ ਕੀਤਾ ਇਸ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਨੂੰ ਉਜਾਗਰ ਕੀਤਾ ਜਾਵੇਗਾ।

ਸਥਾਨਕ ਸੂਬਾ ਸਰਕਾਰ ਦੇ ਬੁਲਾਰੇ ਵਾਹਿਦਾ ਸ਼ਾਹਕਰ ਨੇ ਦੱਸਿਆ ਕਿ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਰਾਸ਼ਟਰਪਤੀ ਦੀ ਰੈਲੀ ਚੱਲ ਰਹੀ ਸੀ। ਰੈਲੀ ਵਾਲੀ ਜਗ੍ਹਾ ਦੇ ਦਰਵਾਜ਼ੇ ‘ਤੇ ਇਹ ਬੰਬ ਧਮਾਕਾ ਹੋਇਆ ਹੈ ਜਿਸ ਤੋਂ ਬਾਅਦ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਵੱਲੋਂ ਇਸ ਘਟਨਾ ਦੀ ਜਿੰਮੇਵਾਰੀ ਨਹੀਂ ਲਈ ਗਈ ਹੈ। ਦੱਸਣਯੋਗ ਹੈ ਕਿ ਅਗਲੇ ਮਹੀਨੇ ਅਫਗਾਨੀਸਤਾਨ ਅੰਦਰ ਰਾਸ਼ਟਰਪਤੀ ਚੋਣਾਂ ਆਉਣ ਵਾਲੀਆਂ ਹਨ ਜਿਸ ਕਾਰਨ ਚੋਣ ਪ੍ਰਚਾਰ ਬੜੇ ਜੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਨਾਂਲ ਇੱਕ ਹੋਰ ਧਮਾਕੇ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇਹ ਧਮਾਕਾ ਇੱਥੋਂ ਦੇ ਪੀੜੀ 9 ਸ਼ਹਿਰ ਵਿੱਚ ਹੋਇਆ ਹੈ।

Share this Article
Leave a comment