ਕਰਾਚੀ ਏਅਰਪੋਰਟ ਦੇ ਬਾਹਰ ਧਮਾ.ਕਾ, BLA ਨੇ ਲਈ ਜ਼ਿੰਮੇਵਾਰੀ, ਦੇਖੋ ਵੀਡੀਓ

Global Team
4 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਕਰਾਚੀ ‘ਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਰਾਤ ਨੂੰ ਧਮਾ.ਕਾ ਹੋਇਆ। ਜਿਸ ‘ਚ 2 ਚੀਨੀ ਨਾਗਰਿਕਾਂ ਦੀ ਮੌ.ਤ  ਅਤੇ 17 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਵਾਈ ਅੱਡੇ ਦੇ ਬਾਹਰ ਸੜਕ ‘ਤੇ ਇਲਾਕੇ ‘ਚੋਂ ਧੂੰਆਂ ਉੱਠਣ ਲੱਗਾ ਅਤੇ ਸੜਕ ‘ਤੇ ਅੱਗ ਦੀਆਂ ਲਪਟਾਂ ਵੀ ਦਿਖਾਈ ਦੇ ਰਹੀਆਂ ਸਨ।

ਜਾਣਕਾਰੀ ਮੁਤਾਬਕ ਧਮਾਕੇ ‘ਚ 7 ਵਾਹਨ ਤਬਾਹ ਹੋ ਗਏ। ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਹ ਅੱਤਵਾਦੀ ਘਟਨਾ ਹੈ ਜਾਂ ਹਾਦਸਾ। ਪਾਬੰਦੀਸ਼ੁਦਾ ਸੰਗਠਨ ਬਲੋਚ ਲਿਬਰੇਸ਼ਨ ਆਰਮੀ ਦੇ ਮਜੀਦ ਬ੍ਰਿਗੇਡ ਨੇ ਇਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ ਇਸ ਧਮਾਕੇ ਨੂੰ ਲੈ ਕੇ ਵਿਰੋਧੀ ਵਿਚਾਰ ਸਾਹਮਣੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਦੀ ਆਵਾਜ਼ ਪੂਰੇ ਸ਼ਹਿਰ ‘ਚ ਸੁਣਾਈ ਦਿੱਤੀ।

ਮੀਡੀਆ ਰਿਪੋਰਟਾਂ ਅਨੁਸਾਰ ਦੇਰ ਰਾਤ ਅਚਾਨਕ ਏਅਰਪੋਰਟ ਦੇ ਨੇੜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਵਾਈ ਅੱਡੇ ਦੇ ਨੇੜੇ ਦੇ ਇਲਾਕੇ ‘ਚੋਂ ਧੂੰਆਂ ਉੱਠਣ ਲੱਗਾ ਅਤੇ ਸੜਕ ‘ਤੇ ਅੱਗ ਦੀਆਂ ਲਪਟਾਂ ਵੀ ਦਿਖਾਈ ਦੇ ਰਹੀਆਂ ਸਨ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਪੁਲਿਸ ਅਤੇ ਰਾਜ ਸਰਕਾਰ ਨੇ ਕਿਹਾ ਕਿ ਹਵਾਈ ਅੱਡੇ ਦੇ ਬਾਹਰ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਜੋ ਪਾਕਿਸਤਾਨ ਦਾ ਸਭ ਤੋਂ ਵੱਡਾ ਧਮਾਕਾ ਹੈ। ਇਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਦੀ ਕਿਸਮ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ, ਪੱਤਰਕਾਰਾਂ ਨੂੰ ਈਮੇਲ ਕੀਤੇ ਗਏ ਇੱਕ ਬਿਆਨ ਵਿੱਚ, ਵੱਖਵਾਦੀ ਅੱਤਵਾਦੀ ਸਮੂਹ ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ.) ਨੇ ਦਾਅਵਾ ਕੀਤਾ ਹੈ ਕਿ ਇਹ ਧਮਾਕਾ ਉਨ੍ਹਾਂ ਦੁਆਰਾ ਇੱਕ ਵਹੀਕਲ ਬੋਰਨ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦੁਆਰਾ ਕੀਤਾ ਗਿਆ ਸੀ। ਬੀਐਲਏ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਰਾਚੀ ਏਅਰਪੋਰਟ ਤੋਂ ਆਉਣ ਵਾਲੇ ਚੀਨੀ ਇੰਜੀਨੀਅਰਾਂ ਅਤੇ ਨਿਵੇਸ਼ਕਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ, ਦੂਜੇ ਪਾਸੇ ਇਸ ਹਮਲੇ ਨਾਲ ਸਬੰਧਤ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ‘ਚ ਕਾਰਾਂ ‘ਚ ਅੱਗ ਦੀਆਂ ਲਪਟਾਂ ਨਿਕਲਦੀਆਂ ਨਜ਼ਰ ਆ ਰਹੀਆਂ ਹਨ ਅਤੇ ਮੌਕੇ ਤੋਂ ਧੂੰਏਂ ਦਾ ਵੱਡਾ ਗੁਬਾਰ ਉੱਠ ਰਿਹਾ ਹੈ।

- Advertisement -

ਇਹ ਵੀ ਪੜ੍ਹੋ: ਆਸਟ੍ਰੇਲੀਆ ‘ਚ ਟਰਾਲੇ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share this Article
Leave a comment