ਲੁਧਿਆਣਾ – ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਧਮਾਕੇ ਤੋਂ ਬਾਅਦ ਕੋਰਟ ਕੰਪਲੈਕਸ ‘ਚ ਭਾਜੜਾਂ ਪੈ ਗਈਆਂ। ਧਮਾਕੇ ਤੋਂ ਬਾਅਦ ਕੁਝ ਲੋਕਾਂ ਦੀ ਮੌਤ ਦੀਆਂ ਵੀ ਖਬਰਾਂ ਆ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਧਮਾਕਾ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਬਾਥਰੂਮ ‘ਚ ਹੋਇਆ ਹੈ। ਇਸ ਦੌਰਾਨ ਕਈ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ।
ਅਦਾਲਤ ਵਿਚ ਕੰਮ ਕਰਨ ਵਾਲੇ ਵਕੀਲ ਮੁਲਾਜ਼ਮ ਅਤੇ ਹੋਰ ਸਟਾਫ ਨੂੰ ਬਾਹਰ ਕੱਢ ਲਿਆ ਗਿਆ ਹੈ। ਖ਼ਬਰ ਲਿਖ਼ੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ, ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।