ਬਠਿੰਡਾ: ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision – SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਸਬੰਧੀ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਘਟਨਾ ਤੋਂ ਬਾਅਦ ਬੂਥ ਲੈਵਲ ਅਫ਼ਸਰਾਂ (BLO) ਦੇ ਸਮੂਹ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਕੋਤਵਾਲੀ ਪੁਲਿਸ ਸਟੇਸ਼ਨ ਵਿੱਚ ਮੁਲਜ਼ਮ ਆਕਾਸ਼ਦੀਪ ਸਿੰਘ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 132 ਅਤੇ 221 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

