ਲੁਧਿਆਣਾ: ਲੁਧਿਆਣਾ ਦੇ ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਦਰਅਸਲ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਖਿਲਾਫ਼ ਧਰਨਾ ਚੁੱਕਣ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਦੋ ਦਿਨ ਪਹਿਲਾਂ ਅਦਾਲਤ ਨੇ ਭਾਨਾ ਨੂੰ ਨਿਆਇਕ ਜੇਲ੍ਹ ਭੇਜ ਦਿੱਤਾ ਸੀ ਪਰ ਅੱਜ ਭਾਣਾ ਸਿੱਧੂ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਉਸ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਭਾਨਾ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਤੋਂ ਬਾਅਦ ਜ਼ਮਾਨਤ ਮਿਲੀ ਹੈ।
ਭਾਨਾ ਸਿੱਧੂ ਦੇ ਵਕੀਲ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਭਾਣਾ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਪਿਛਲੇ ਦਿਨੀਂ ਟਰੈਵਲ ਏਜੰਟ ਗੁਰਪ੍ਰੀਤ ਕੌਰ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ ਵਿਚ ਆਪਣੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਕਈ ਮਾਮਲੇ ਦਰਜ ਹਨ। ਭਾਨਾ ਨੇ ਇਸ ਔਰਤ ਤੋਂ ਕਿਸੇ ਕਿਸਮ ਦੇ ਪੈਸੇ ਦੀ ਮੰਗ ਨਹੀਂ ਕੀਤੀ ਹੈ।
ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਹਨ ਕਿ ਜੇਕਰ ਕਿਸੇ ਕੇਸ ਵਿਚ ਸਜ਼ਾ 7 ਸਾਲ ਤੋਂ ਘੱਟ ਹੋਵੇ ਤਾਂ ਉਸ ਦੀ ਜ਼ਮਾਨਤ ਥਾਣੇ ਵਿਚ ਹੀ ਦਿੱਤੀ ਜਾਵੇ। ਭਾਨਾ ਨੂੰ ਨੋਟਿਸ ਵੀ ਨਹੀਂ ਭੇਜਿਆ ਗਿਆ। ਐਡਵੋਕੇਟ ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ‘ਤੇ ਭਰੋਸਾ ਹੈ ਅਤੇ ਸੱਚ ਦੀ ਜਿੱਤ ਹੋਵੇਗੀ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ।
ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।