ਕਾਂਗਰਸੀ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਖ਼ੂਨੀ ਝੜਪ, ਚੱਲੀ ਗੋਲੀ

TeamGlobalPunjab
1 Min Read

ਤਰਨਤਾਰਨ : ਨਗਰ ਨਿਗਮ ਚੋਣਾਂ ਨੂੰ ਲੈ ਕੇ ਤਰਨਤਾਰਨ ਦੇ ਪੱਟੀ ਵਿਚ ਹਿੰਸਕ ਝੜਪ ਦੇਖਣ ਨੂੰ ਮਿਲੀ। ਵਾਰਡ ਨੰਬਰ 7 ਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹਿੰਸਕ ਝੜਪ ਹੋ ਗਈ। ਕਿਸੇ ਗੱਲ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਬਹਿਸ ਹੋ ਰਹੀ ਸੀ ਤਾਂ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਫੋਨ ਤੇ ਵੀਡੀਓਗ੍ਰਾਫੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਂਗਰਸ ਦੇ ਇਕ ਵਰਕਰ ਵੱਲੋਂ ਫਾਇਰਿੰਗ ਕੀਤੀ ਗਈ।

ਇਸ ਫਾਇਰਿੰਗ ਵਿਚ ਆਮ ਆਦਮੀ ਪਾਰਟੀ ਦਾ ਮਨਵੀਰ ਸਿੰਘ ਜੋ ਭਿੱਖੀਵਿੰਡ ਦਾ ਰਹਿਣ ਵਾਲਾ ਸੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲੀਸ ਨੇ ਕਾਰਵਾਈ ਕਰਦੇ ਹੋਏ ਲਾਲਜੀਤ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Share this Article
Leave a comment