ਮੰਦਭਾਗੀ ਖਬਰ: ਅਮਰੀਕਾ ‘ਚ ਅਗਵਾ ਹੋਏ ਪੰਜਾਬੀ ਪਰਿਵਾਰ ਦੀਆਂ ਮਿਲੀਆਂ ਮ੍ਰਿਤਕ ਦੇਹਾਂ

Prabhjot Kaur
1 Min Read

ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ‘ਚ ਬੀਤੇ ਦਿਨੀਂ ਅਗਵਾ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰਸੀ ਪਿੰਡ ਦੇ ਪਰਿਵਾਰ ਨੂੰ ਲੈ ਕੇ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਚਾਰੇ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਦੀ ਬੱਚੀ ਦੀ ਭੁੱਖ ਨਾਲ ਅਤੇ ਬਾਕੀ ਤਿੰਨੋਂ ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਦੀਆਂ ਮ੍ਰਿਤਕ ਦੇਹਾਂ ਕੈਲੀਫੋਰਨੀਆ ਦੇ ਬਦਾਮਾਂ ਦੇ ਬਾਗ਼ ‘ਚੋਂ ਮਿਲੀਆਂ ਹਨ।

ਦੱਸਣਯੋਗ ਹੈ ਕਿ ਮਰਸਡ ਕਾਊਂਟੀ ‘ਚ ਬੀਤੇ ਸੋਮਵਾਰ ਨੂੰ ਇੱਕੋ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ, ਉਸ ਦੀ ਮਾਂ 27 ਸਾਲਾ ਜਸਲੀਨ ਕੌਰ, ਪਿਤਾ 36 ਸਾਲਾ ਜਸਦੀਪ ਸਿੰਘ ਅਤੇ ਜਸਦੀਪ ਦੇ ਭਰਾ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਸੀ।

ਜਸਦੀਪ ਦੇ ਮਾਤਾ-ਪਿਤਾ ਡਾ. ਰਣਧੀਰ ਸਿੰਘ ਅਤੇ ਕ੍ਰਿਪਾਲ ਕੌਰ ਹੁਸ਼ਿਆਰਪੁਰ ਦੇ ਟਾਂਡਾ ਬਲਾਕ ਦੇ ਹਰਸੀ ਪਿੰਡ ਦੇ ਵਸਨੀਕ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ‘ਚ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment