ਮਾਈਕ੍ਰੋਵੇਵ ‘ਚੋਂ ਮਿਲੀ ਦੋ ਮਹੀਨੇ ਦੀ ਬੱਚੀ ਦੀ ਲਾਸ਼

TeamGlobalPunjab
3 Min Read

ਨਵੀਂ ਦਿੱਲੀ: ਦੱਖਣੀ ਦਿੱਲੀ ਦੇ ਮਾਲਵੀਆ ਨਗਰ ‘ਚ ਸੋਮਵਾਰ ਨੂੰ ਇਕ ਘਰ ‘ਚ ਮਾਈਕ੍ਰੋਵੇਵ ‘ਚ 2 ਮਹੀਨੇ ਦੀ ਬੱਚੀ ਮ੍ਰਿਤਕ ਪਾਈ ਗਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਮਾਂ ਸਮੇਤ ਕਈ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਬਾਰੇ ਪੁਲਿਸ ਅਧਿਕਾਰੀ ਬੇਨੀਤਾ ਮੈਰੀ ਜੈਕਰ ਦਾ ਕਹਿਣਾ ਹੈ ਕਿ ਪੁਲਿਸ ਨੂੰ ਸ਼ਾਮ 5 ਵਜੇ ਦੇ ਕਰੀਬ ਹਸਪਤਾਲ ਵਿਚੋ ਦੋ ਮਹੀਨੇ ਦੇ ਬੱਚੇ ਦੀ ਮੌਤ ਦੀ ਸੂਚਨਾ ਮਿਲੀ ਸੀ।

ਉਨ੍ਹਾਂ ਨੇ ਕਿਹਾ ਕਿ ਬੱਚੇ ਨੂੰ ਇੱਕ ਗੁਆਂਢੀ ਨੇ ਓਵਨ ਦੇ ਅੰਦਰ ਦੇਖਿਆ ਸੀ। ਜੈਕਰ ਨੇ ਕਿਹਾ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕਿਸੇ ਦੀ ਵੀ ਗ੍ਰਿਫਤਾਰ ਨਹੀਂ ਕੀਤੀ ਗਈ ਹੈ।

ਅਜੇ ਤੱਕ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗੁਆਂਢੀਆਂ ਨੇ ਦੋਸ਼ ਲਾਇਆ ਕਿ ਮਾਂ, ਜਿਸ ਦੀ ਉਮਰ 20 ਸਾਲ ਦੀ ਦੱਸੀ ਜਾਂਦੀ ਹੈ, ਨੇ ਬੱਚੀ ਦਾ ਕਤਲ ਕਰ ਦਿੱਤਾ ਕਿਉਂਕਿ ਉਹ ਲੜਕੀ ਨਹੀਂ ਚਾਹੁੰਦੀ ਸੀ। ਮਾਂ ਅਤੇ ਮ੍ਰਿਤਕ ਬੱਚਾ ਆਪਣੇ ਚਿਰਾਗ ਦਿੱਲੀ ਵਾਲੇ ਘਰ ਵਿੱਚ ਸਾਂਝੇ ਪਰਿਵਾਰ ਵਿੱਚ ਰਹਿੰਦੇ ਸਨ। ਇੱਕ ਗੁਆਂਢੀ ਦੇ ਅਨੁਸਾਰ, ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਮਾਂ ਅਤੇ ਬੱਚਾ ਲਾਪਤਾ ਹਨ ਤਾਂ ਉਨ੍ਹਾਂ ਨੇ ਗੁਆਂਢੀਆਂ ਨੂੰ ਬੁਲਾਇਆ ਤਾਂ ਜੋ ਦੋਵਾਂ ਨੂੰ ਲੱਭਣ ਵਿੱਚ ਮਦਦ ਕੀਤੀ ਜਾ ਸਕੇ।ਗੁਆਂਢੀ ਦਾ ਕਹਿਣਾ ਹੈ ਕਿ ਬੱਚੇ ਦੀ ਮਾਂ ਨੇ ਆਪਣੇ ਆਪ ਨੂੰ ਘਰ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਅਸੀਂ ਸ਼ੀਸ਼ਾ ਤੋੜ ਕੇ ਕਮਰੇ ਵਿੱਚ ਦਾਖਲ ਹੋਏ ਕੇ ਵੇਖਿਆ ਤਾਂ ਮਹਿਲਾ ਬੇਹੋਸ਼ ਪਈ ਸੀ ਅਤੇ ਬੱਚਾ ਗਾਇਬ ਸੀ।

ਅਧਿਕਾਰੀ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਵਿੱਚ ਬੱਚੇ ਦੀ ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਬੱਚੇ ਦਾ ਪਿਤਾ ਇੱਕ ਡਿਪਾਰਟਮੈਂਟਲ ਸਟੋਰ ‘ਤੇ ਸਨ, ਜੋ ਉਹ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਹੈ। ਮਿਲੀ ਜਾਣਕਾਰੀ ਮੁਤਾਬਿਕ ਬੱਚੀ ਅਨੰਨਿਆ ਦਾ ਜਨਮ ਇਸ ਸਾਲ ਜਨਵਰੀ ‘ਚ ਹੋਇਆ ਸੀ ਅਤੇ ਉਸਦੀ ਮਾਂ ਕੌਸ਼ਿਕ ਉਦੋਂ ਤੋਂ ਪਰੇਸ਼ਾਨ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment