ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਭਾਰਤੀ ਦੂਤਾਵਾਸ ਨੇ ਕਿਹਾ ਕਿ ਪੁਲਿਸ ਨੂੰ ਲਾਪਤਾ ਵਿਦਿਆਰਥੀ ਦੀ ਲਾਸ਼ ਮਿਲ ਗਈ ਹੈ। 22 ਸਾਲਾ ਵਿਦਿਆਰਥੀ ਦੀ ਪਛਾਣ ਸਾਕੇਤ ਸ਼੍ਰੀਨਿਵਾਸਈਆ ਵਜੋਂ ਹੋਈ ਹੈ। ਉਹ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਯੂਸੀ ਬਰਕਲੇ (ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ) ਤੋਂ ਪੋਸਟ ਗ੍ਰੈਜੂਏਟ ਦੀ ਪੜ੍ਹਾਈ ਕਰ ਰਿਹਾ ਸੀ। ਸਾਕੇਤ ਮੰਗਲਵਾਰ ਤੋਂ ਲਾਪਤਾ ਸੀ।
ਲਾਪਤਾ ਵਿਦਿਆਰਥੀ ਦਾ ਬੈਕਪੈਕ, ਜਿਸ ਵਿੱਚ ਪਾਸਪੋਰਟ ਅਤੇ ਲੈਪਟਾਪ ਸੀ, ਪਾਰਕ ਹਿਲਜ਼ ਖੇਤਰ ਵਿੱਚ ਇੱਕ ਘਰ ਦੇ ਦਰਵਾਜ਼ੇ ਤੋਂ ਮਿਲਿਆ ਹੈ। ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ਨੇ ਉਨ੍ਹਾਂ ਦੇ ਲਾਪਤਾ ਹੋਣ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪੁਲਿਸ ਦੇ ਅਨੁਸਾਰ, ਸ਼੍ਰੀਨਿਵਾਸਈਆ ਨੂੰ ਆਖਰੀ ਵਾਰ ਡਵਾਈਟ ਵੇਅ ਦੇ 1700 ਬਲਾਕ ਵਿੱਚ ਦੇਖਿਆ ਗਿਆ ਸੀ।
ਭਾਰਤੀ ਦੂਤਾਵਾਸ ਨੇ ਪੋਸਟ ‘ਤੇ ਲਿਖਿਆ, “ਕੌਂਸਲੇਟ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸਥਾਨਿਕ ਪੁਲਿਸ ਨੇ ਲਾਪਤਾ ਭਾਰਤੀ ਵਿਦਿਆਰਥੀ, ਸਾਕੇਤ ਸ਼੍ਰੀਨਿਵਾਸਈਆ ਦੀ ਲਾਸ਼ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ।” ਅਸੀਂ ਇਸ ਬਹੁਤ ਹੀ ਔਖੇ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਕੌਂਸਲੇਟ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ, ਜਿਸ ਵਿੱਚ ਸਥਾਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਅਤੇ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣ ਦਾ ਪ੍ਰਬੰਧ ਕਰਨਾ ਸ਼ਾਮਿਲ ਹੈ। ਸਾਡੇ ਕੌਂਸਲੇਟ ਅਧਿਕਾਰੀ ਪਰਿਵਾਰ ਨਾਲ ਸਿੱਧੇ ਸੰਪਰਕ ਵਿੱਚ ਹਨ ਅਤੇ ਸਾਰੀਆਂ ਜ਼ਰੂਰੀ ਰਸਮਾਂ ਅਤੇ ਸੇਵਾਵਾਂ ਵਿੱਚ ਉਨ੍ਹਾਂ ਦੀ ਸਹਾਇਤਾ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

