ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Rajneet Kaur
2 Min Read

ਨਿਊਜ਼ ਡੈਸਕ: ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ।ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਉਨ੍ਹਾਂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿਲ ਸੀ ਕਿ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਜ਼ਰੂਰ ਹੋਣ। ਇਸ ਤੋਂ ਇਲਾਵਾ ਅਨੁਪਮ ਖੇਰ ਨੇ ਕਿਹਾ ਕਿ ਗੁਰੂ ਘਰ ਪਹੁੰਚ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਜੋ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਹਨ।

ਦਸ ਦਈਏ ਕਿ  ਉੱਚਾਈ ਫਿਲਮ ਵਿਚ ਅਨੁਪਮ ਖੇਰ, ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਡੈਨੀ ਡੇਂਜੋਂਗਪਾ, ਨੀਨਾ ਗੁਪਤਾ, ਸਾਰਿਕਾ ਠਾਕੁਰ ਤੇ ਪਰਣਿਤੀ ਚੋਪੜਾ ਨੇ ਮੁੱਖ ਭੂਮਿਕਾ ਨਿਭਾਈ ਹੈ। ਇਹ ਫ਼ਿਲਮ  4 ਦੋਸਤਾਂ ਦੀ ਕਹਾਣੀ ਹੈ, ਜਿਸ ਵਿਚ ਇਕ ਦੀ ਮੌਤ ਹੋ ਜਾਣ ਤੋਂ ਬਾਅਦ ਬਾਕੀ 3 ਬਜ਼ੁਰਗ ਚੌਥੇ ਦੋਸਤ ਦੀ ਖੁਆਹਿਸ਼ ਪੂਰੀ ਕਰਨ ਲਈ ਮਾਊਂਟ ਐਵਰੈਸਟ ਉਤੇ ਚੜ੍ਹਨ ਦਾ ਫ਼ੈਸਲਾ ਕਰਦੇ ਹਨ। ਉੱਚਾਈ ਫ਼ਿਲਮ ਨੂੰ ਸੂਰਜ ਬੜਜਾਤੀਆ ਨੇ ਡਾਇਰੈਕਟ ਕੀਤਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਨੂੰ ਆਪਣੀਆਂ ਪਰਿਵਾਰਕ ਫ਼ਿਲਮਾਂ ਨਾਲ ਐਂਟਰਟੇਨ ਕਰਦੇ ਆ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment