ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੇ ਦੋਵੇਂ ਭਰਾਵਾਂ ਨੂੰ ਹੋਇਆ ਕੋਰੋਨਾ, ਹਸਪਤਾਲ ਦਾਖਲ

TeamGlobalPunjab
1 Min Read

ਮੁੰਬਈ : ਦੇਸ਼ ‘ਚ ਕੋਰੋਨਾ ਮਹਾਮਾਰੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ  ਕੋਰੋਨਾ ਸੰਕਰਮਿਤ ਮਰੀਜ਼ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਬਾਲੀਵੁੱਡ ਦੇ ਦਿਗੱਜ ਅਦਾਕਾਰ ਦਿਲੀਪ ਕੁਮਾਰ ਦੇ ਦੋਵੇਂ ਭਰਾ ਅਹਿਸਾਨ ਖਾਨ ਅਤੇ ਅਸਲਮ ਖਾਨ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ  ਗਏ ਹਨ। ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਦੋਵਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਸਪਤਾਲ ਦੇ ਡਾਕਟਰ ਜਲੀਲ ਪਾਰਕਰ ਨੇ ਦੱਸਿਆ ਕਿ ਸ਼ਨੀਵਾਰ ਰਾਤ ਜਦੋਂ ਦੋਵਾਂ ਭਰਾਵਾਂ ਨੂੰ ਹਸਪਤਾਲ ‘ਚ ਦਾਖਲ ਕੀਤਾ ਗਿਆ ਤਾਂ ਦੋਵਾਂ ਦਾ ਆਕਸੀਜਨ ਲੈਵਲ ਕਾਫੀ ਘੱਟ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਪੇਸ਼ ਆ ਰਹੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਫਿਲਹਾਲ ਦੋਵੇਂ ਭਰਾ ਆਈ.ਸੀ.ਯੂ. ‘ਚ ਦਾਖਲ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਪਹਿਲਾਂ ਹੀ ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਦੀ ਸਮੱਸਿਆ ਹੈ।  ਇਹ ਉਹੀ ਡਾਕਟਰ ਹੈ ਜਿਸ ਦੇ ਅਧੀਨ ਅਭਿਨੇਤਾ ਸੰਜੇ ਦੱਤ ਨੂੰ ਵੀ ਪਿਛਲੇ ਹਫਤੇ ਦਾਖਲ ਕਰਵਾਇਆ ਗਿਆ ਸੀ।

Share this Article
Leave a comment