ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Global Team
2 Min Read

ਮੁੰਬਈ: ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਪ੍ਰੇਮ ਚੋਪੜਾ ਦੀ ਜਲਦੀ ਸਿਹਤਯਾਬੀ ਲਈ ਪ੍ਰਸ਼ੰਸਕਾਂ ਵੱਲੋਂ ਜਿਥੇ ਦਿਨ-ਰਾਤ ਦੁਆਵਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਸਿਹਤ ਵੀ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ 1 ਵਜੇ ਬਾਲੀਵੁੱਡ ਅਦਾਕਾਰ ਗੋਵਿੰਦਾ ਘਰ ਵਿੱਚ ਬੇਹੋਸ਼ ਹੋ ਗਏ ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਦਾਕਾਰ ਦੇ ਲੀਗਲ ਐਡਵਾਈਜ਼ਰ ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਅੱਧੀ ਰਾਤ ਘਰ ਵਿੱਚ ਚੱਕਰ ਆਉਣ ਕਾਰਨ ਉਹ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕੇਅਰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਗੋਵਿੰਦਾ ਦੇ ਹਸਪਤਾਲ ਵਿੱਚ ਕਈ ਟੈਸਟ ਹੋਏ ਹਨ ਅਤੇ ਰਿਪੋਰਟਸ ਦੀ ਉਡੀਕ ਕੀਤੀ ਜਾ ਰਹੀ ਹੈ। ਗੋਵਿੰਦਾ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਗੋਵਿੰਦਾ ਦੀ ਹਾਲਤ ਇਸ ਸਮੇਂ ਸਥਿਰ ਹੈ ਅਤੇ ਡਾਕਟਰ ਟੈਸਟ ਦੇ ਨਤੀਜਿਆਂ ਦੇ ਆਧਾਰ ‘ਤੇ ਉਨ੍ਹਾਂ ਦਾ ਇਲਾਜ ਕਰਨਗੇ।

ਬਿੰਦਲ ਨੇ ਸੋਸ਼ਲ ਮੀਡੀਆ ‘ਤੇ ਵੀ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਚ ਉਨ੍ਹਾਂ ਲਿਖਿਆ ਕਿ “ਮੇਰੇ ਪਿਆਰੇ ਅਤੇ ਸਤਿਕਾਰਯੋਗ ਦੋਸਤ ਗੋਵਿੰਦਾ ਨੂੰ ਬੇਹੋਸ਼ੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

ਦੱਸ ਦਈਏ ਕਿ ਬੀਤੇ ਸਾਲ ਅਕਤੂਬਰ 2024 ਵਿੱਚ ਗੋਵਿੰਦਾ ਦੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਉਨ੍ਹਾਂ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸ ਕਾਰਨ ਉਨ੍ਹਾਂ ਨੂੰ ਕ੍ਰਿਟੀਕੇਅਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਉੱਥੇ ਆਈਸੀਯੂ ਵਿੱਚ ਸਨ। ਗੋਲੀ ਕੱਢਣ ਲਈ ਉਨ੍ਹਾਂ ਦੀ ਸਰਜਰੀ ਹੋਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment