ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਉੱਡੀ ਅਫਵਾਹ,ਮੁਕੇਸ਼ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਵੀਡੀਓ ਦੇ ਜ਼ਰੀਏ ਕੀਤੀ ਅਪੀਲ

TeamGlobalPunjab
1 Min Read

ਮੁੰਬਈ: ਕੋਰੋਨਾ ਵਾਇਰਸ ਕਾਰਨ ਆਏ ਦਿਨ ਕਿਸੇ ਨਾ ਕਿਸੇ ਦੇ ਦਿਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।  ਪਰ ਜੇਕਰ ਮੌਤ ਦੀ ਖਬਰ ਅਫਵਾਹ ਨਿਕਲੇ ਫਿਰ?  ਕੁਝ ਇਸ ਤਰ੍ਹਾਂ ਹੀ ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਨਾਲ ਹੋਇਆ ਹੈ।

ਮਸ਼ਹੂਰ ਅਦਾਕਾਰ ਮੁਕੇਸ਼ ਖੰਨਾ ਦੀ ਮੌਤ ਦੀ ਅਫਵਾਹ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਉਸ ਦੇ ਕਥਿਤ ਤੌਰ ‘ਤੇ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਸਬੰਧ ‘ਚ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਮੁਕੇਸ਼ ਖੰਨਾ ਨੇ ਇਕ ਵੀਡੀਓ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਬਿਲਕੁਲ ਠੀਕ ਤੇ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਮੈਂਨੂੰ ਇਸ ਮੈਸੇਜ ਕਾਰਨ ਬਹੁਤ ਸਾਰੇ ਫੋਨ ਆ ਰਹੇ ਹਨ। ਜਦੋਂ ਇਕ ਵਿਅਕਤੀ ਨੇ ਉਸ ਦੀ ਮੌਤ ਦੀ ਖ਼ਬਰ ਫੇਸਬੁੱਕ ‘ਤੇ ਪੋਸਟ ਕੀਤੀ ਅਤੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਅਜਿਹੀ ਸਥਿਤੀ ‘ਚ ਮੁਕੇਸ਼ ਖੰਨਾ ਨੇ ਖੁਦ ਇੱਕ ਵੀਡੀਓ ਰਾਹੀਂ ਇਸ ਖ਼ਬਰ ਦਾ ਖੰਡਨ ਕੀਤਾ ਹੈ।

ਉਨ੍ਹਾਂ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਅਪੀਲ ਵੀ ਕੀਤੀ ਕਿ ਅਜਿਹੀਆਂ ਖ਼ਬਰਾਂ ਨਾ ਫੈਲਾਈਆਂ ਜਾਣ।

 

- Advertisement -

Share this Article
Leave a comment