ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਆਤਮ-ਹੱਤਿਆ

TeamGlobalPunjab
2 Min Read

ਮੁੰਬਈ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਸ਼ੱਕੀ ਹਾਲਾਤਾਂ ਵਿਚ ਮੁੰਬਈ ਸਥਿਤ ਆਪਣੇ ਘਰ ਵਿਚ ਖ਼ੁਦਕੁਸ਼ੀ ਕਰ ਲਈ ਹੈ। ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਫਾਹਾ ਲਿਆ ਹੈ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਐਮ.ਐੱਸ ਧੋਨੀ ਦੀ ਅਨਟੋਲਡ ਸਟੋਰੀ ਅਤੇ ਪੀ.ਕੇ ਸਮੇਤ ਕਈ ਯਾਦਗਾਰੀ ਫ਼ਿਲਮਾਂ ‘ਚ ਕੰਮ ਕੀਤਾ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਕਈ ਪ੍ਰਸ਼ੰਸਕ ਅਤੇ ਬਾਲੀਵੁੱਡ ਸਿਤਾਰੇ ਸੋਸ਼ਲ ਮੀਡੀਆ ‘ਤੇ ਅਦਾਕਾਰ ਸੁਸ਼ਾਂਤ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਨੇ ਸੁਸ਼ਾਂਤ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਅਤੇ ਲਿਖਿਆ, ‘ਮੈਂ ਇਸ ਖ਼ਬਰ ਤੋਂ ਹੈਰਾਨ ਹਾਂ।’ ਇਸ ਦੇ ਨਾਲ ਹੀ ਅਕਸ਼ੇ ਨੇ ਫਿਲਮ ‘ਛਿਛੋਰਾ’ ਦਾ ਵੀ ਜ਼ਿਕਰ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਿਤੇਸ਼ ਦੇਸ਼ਮੁਖ ਅਤੇ ਰਿਚਾ ਚੱਢਾ ਨੇ ਵੀ ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।

https://twitter.com/RichaChadha/status/1272097884888920064

- Advertisement -

ਪੁਲਿਸ ਰਿਪੋਰਟ ਅਨੁਸਾਰ, ਸੁਸ਼ਾਂਤ ਪਿਛਲੇ ਛੇ ਮਹੀਨਿਆਂ ਤੋਂ ਡਿਪਰੈਸ਼ਨ ਦਾ ਸ਼ਿਕਾਰ ਸਨ। ਦੱਸ ਦਈਏ ਕਿ ਹਾਲ ਹੀ ‘ਚ ਸੁਸ਼ਾਂਤ ਸਿੰਘ ਰਾਜਪੂਤ ਦੀ ਮੈਨੇਜਰ ਦਿਸ਼ਾ ਦੀ ਵੀ ਮੌਤ ਹੋ ਗਈ ਸੀ।  ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਪਾਇਆ ਹੈ ਕਿ ਦਿਸ਼ਾ ਦੀ ਮੌਤ ਸਾਜਿਸ਼ ਸੀ ਜਾਂ ਆਤਮ ਹੱਤਿਆ।

Share this Article
Leave a comment