ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Rajneet Kaur
1 Min Read

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ  ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਨਵੀਂ ਫਿਲਮ ‘ਸੈਮ ਬਹਾਦਰ’ ਦੀ ਸਫਲਤਾ ਲਈ ਅਰਦਾਸ  ਕੀਤੀ। ਉਨ੍ਹਾਂ ਨੇ ਪਵਿੱਤਰ ਪਰਿਕਰਮਾ ਦੇ ਦਰਸ਼ਨ ਵੀ ਕੀਤੇ ।  ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਨੇ ਉਨ੍ਹਾਂ ਨਾਲ ਫੋਟੋਆਂ ਵੀ ਖਿਚਵਾਈਆਂ।  ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਬਾਲੀਵੁੱਡ ਅਦਾਕਾਰ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਇਸ ‘ਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕਰ ਰਹੇ ਹਨ। ਆਉਣ ਵਾਲੀ ਫਿਲਮ ਸੈਮ ਬਹਾਦੁਰ ਦਾ ਵੀ ਪ੍ਰਸ਼ੰਸਕਾਂ ਨੂੰ ਕਾਫੀ ਇੰਤਜ਼ਾਰ ਹੈ।

ਹਾਲ ਹੀ ‘ਚ ‘ਸੈਮ ਬਹਾਦਰ’ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਨੂੰ ਦੇਖਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਵਧ ਗਿਆ ਹੈ । ਸੈਮ ਬਹਾਦਰ 1 ਦਸੰਬਰ ਨੂੰ ਰਿਲੀਜ਼ ਹੋਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment