ਖੇਤੀ ਬਿੱਲਾਂ ‘ਤੇ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਆਈ ਮੋਦੀ ਦੀ ਹਮਾਇਤ ‘ਚ, ਬਿੱਲ ਦਾ ਵਿਰੋਧ ਕਰਨ ਵਾਲਿਆਂ ਨੂੰ ਦੱਸਿਆ ‘ਅੱਤਵਾਦੀ’

TeamGlobalPunjab
1 Min Read

ਮੁੰਬਈ : ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਅਜਿਹੇ ‘ਚ ਹੁਣ ਕੰਗਣਾ ਖੇਤੀ ਬਿੱਲਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ‘ਚ ਉਤਰ ਆਈ ਹੈ। ਕੰਗਣਾ ਰਣੌਤ ਨੇ ਖੇਤੀ ਬਿੱਲਾਂ ਖਿਲਾਫ ਵਿਰੋਧ ਕਰਨ ਵਾਲਿਆਂ ਨੂੰ ‘ਅੱਤਵਾਦੀ’ ਕਰਾਰ ਦਿੱਤਾ ਹੈ। ਇਸ ਦੌਰਾਨ ਕੰਗਨਾ ਮੋਦੀ ਸਰਕਾਰ ਦੀ ਹਮਾਇਤ ‘ਚ ਆ ਕੇ ਦੇਸ਼ ਭਰ ਦੇ ਕਿਸਾਨਾਂ ਦੇ ਖਿਲਾਫ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ।

ਕੰਗਨਾ ਰਣੌਤ ਨੇ ਟਵੀਟ ਕਰ ਲਿਖਿਆ, ‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ, ਪਰ ਜੋ ਸੌਂਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।’

ਕੰਗਨਾ ਦਾ ਇਹ ਟਵੀਟ ਉਸ ਵੇਲੇ ਆਇਆ ਜਦੋਂ ਪੂਰੇ ਦੇਸ਼ ‘ਚ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਥਾਂ-ਥਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਅਜਿਹੇ ‘ਚ ਬਾਲੀਵੁੱਡ ਅਤੇ ਪਾਲੀਵੁੱਡ ਦੇ ਕਈ ਮਸ਼ਹੂਰ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ‘ਚ ਆਏ ਹਨ।

Share this Article
Leave a comment