Cruise Drugs Party : ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਤੋਂ NCB ਕਰ ਰਹੀ ਹੈ ਪੁੱਛਗਿੱਛ

TeamGlobalPunjab
1 Min Read

ਮੁੰਬਈ: ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸ਼ਨੀਵਾਰ ਦੀ ਰਾਤ ਨੂੰ ਮੁੰਬਈ ‘ਚ ਕਾਰਡੋਲੀਆ ਦਿ ਇਮਪ੍ਰੈਸ ਨਾਮ ਦੇ ਇਕ ਕਰੂਜ਼ ‘ਤੇ ਅਚਾਨਕ ਛਾਪੇਮਾਰੀ ਕੀਤੀ ਹੈ। ਜਿਸ ਦੌਰਾਨ 12 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ।ਜਿਸ ਵਿਚ 9 ਲੜਕੇ ਤੇ 3 ਲੜਕੀਆਂ ਸਨ। ਇਨ੍ਹਾਂ ਫੜੇ ਗਏ ਲੋਕਾਂ ਵਿਚ ਸਭ ਤੋਂ ਵੱਡਾ ਨਾਂਅ ਸ਼ਾਹਰੁਖ਼ ਖਾਨ ਦੇ ਬੇਟੇ ਆਰੀਅਨ ਖਾਨ ਦਾ ਆ ਰਿਹਾ ਹੈ।

ਜਾਣਕਾਰੀ ਅਨੁਸਾਰ, ਐਨਸੀਬੀ ਇਸ ਮਾਮਲੇ ਵਿੱਚ ਆਰੀਅਨ ਖਾਨ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਵੱਡੀ ਰੈਵ ਪਾਰਟੀ ‘ਚ ਸ਼ਾਹਰੁਖ ਖਾਨ ਦੇ ਬੇਟੇ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਹਾਈ ਪ੍ਰੋਫਾਈਲ ਬਣ ਗਿਆ ਹੈ। ਦੂਜੇ ਪਾਸੇ ਇਕ ਰਿਪੋਰਟ ਮੁਤਾਬਕ ਪੁੱਛਗਿੱਛ ਦੌਰਾਨ ਬਾਲੀਵੁੱਡ ਸਟਾਰ ਸ਼ਾਹਰੁਖ਼ ਦੇ ਬੇਟੇ ਨੇ ਦੱਸਿਆ ਕਿ ਉਨ੍ਹਾਂ ਨੂੰ ਗੈਸਟ ਦੇ ਰੂਪ ‘ਚ ਬੁਲਾਇਆ ਗਿਆ ਸੀ ਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਹੋਣ ਲਈ ਕੋਈ ਪੈਸਾ ਨਹੀਂ ਦਿੱਤਾ ਗਿਆ। ਇਸ ਮੁੱਦੇ ‘ਤੇ ਸ਼ਾਹਰੁਖ਼ ਖਾਨ ਵਲੋਂ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ ਤੇ ਉਨ੍ਹਾਂ ਵਲੋਂ ਮਸ਼ਹੂਰ ਵਕੀਲ ਸਤੀਸ਼ ਮਾਨਸ਼ਿੰਦੇ ਨਾਲ ਸੰਪਰਕ ਕੀਤਾ ਗਿਆ ਹੈ।

ਐਨਸੀਬੀ ਨੇ ਤਲਾਸ਼ੀ ਦੌਰਾਨ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਜਾਣਕਾਰੀ ਅਨੁਸਾਰ ਫੈਸ਼ਨ ਅਤੇ ਮਨੋਰੰਜਨ ਜਗਤ ਦੇ ਕਈ ਵੱਡੇ ਲੋਕ ਇਸ ਪਾਰਟੀ ਵਿੱਚ ਸ਼ਾਮਲ ਹੋਏ ਸਨ।

Share this Article
Leave a comment