ਮੁੰਬਈ : ਭਾਰਤ ਰਤਨ ਲਤਾ ਮੰਗੇਸ਼ਕਰ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੇਅਰ ਫੰਡ ਨੂੰ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ 7 ਲੱਖ ਡੋਨੇਟ ਕੀਤੇ ਹਨ। ਮੁੱਖ ਮੰਤਰੀ ਊਧਵ ਠਾਕਰੇ ਨੇ ਇਸ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਤਾ ਨੇ ਅਜਿਹਾ ਕਰਕੇ ਸਮਾਜ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਹੈ।
ਕੋਰੋਨਾ ਮਹਾਮਾਰੀ ਨੇ ਆਪਣਾ ਭਿਆਨਕ ਰੂਪ ਧਾਰਨ ਕਰ ਲਿਆ ਹੈ। ਦਿੱਲੀ, ਉੱਤਰ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਵਾਂਗ ਇੱਥੇ ਵੀ ਕੋਰੋਨਾ ਇਨਫੈਕਸ਼ਨ ਦੀ ਰਫਤਾਰ ਬਹੁਤ ਤੇਜ਼ ਹੈ।
ਹਾਲ ਹੀ ਵਿੱਚ ਫਿਲਮ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਇਸ ਲੜਾਈ ਵਿੱਚ ਭਾਰਤ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਬਹੁਤ ਸਾਰੇ ਕਲਾਕਾਰ ਸੋਸ਼ਲ ਮੀਡੀਆ ‘ਤੇ ਲੋਕਾਂ ਦੀ ਮਦਦ ਕਰ ਰਹੇ ਹਨ।