ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈ।ਕਿਆਸ ਲਗਾਏ ਜਾ ਰਹੇ ਸਨ ਕਿ ਉਹ ਦੇਰ ਰਾਤ ਆਵੇਗੀ ਪਰ ਕੰਗਨਾ ਅਜ 7:30 ਵਜੇ ਸ੍ਰੀ ਹਰਮੰਦਿਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ।ਇਸ ਦੌਰਾਨ ਕੰਗਨਾ ਦੀ ਸੁਰੱਖਿਆ ਦੇ ਪੁਖਤਾ ਪ੍ਰੰਬਧ ਕੀਤੇ ਗਏ। ਕਰੀਬ 45 ਮਿੰਟ ਕੰਗਨਾ ਉੱਥੇ ਰੁਕੀ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਕੰਗਨਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਆਪਣੇ ਪਰਿਵਾਰ ਨਾਲ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ-ਅੱਜ ਮੈਂ ਸ਼੍ਰੀ ਹਰਿਮੰਦਰ ਸਾਹਿਬ ਗੋਲਡਨ ਟੈਂਪਲ ਗਈ । ਮੇਰਾ ਪਾਲਣ ਪੋਸ਼ਣ ਉੱਤਰ ਵਿੱਚ ਹੋਇਆ ਹੈ ਅਤੇ ਮੇਰੇ ਪਰਿਵਾਰ ਦਾ ਹਰ ਮੈਂਬਰ ਕਈ ਵਾਰ ਹਰਿਮੰਦਰ ਸਾਹਿਬ ਗਿਆ ਹੈ ਪਰ ਮੈਂ ਪਹਿਲੀ ਵਾਰ ਗਈ ਸੀ ।ਸ਼੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਦੇਖ ਕਿ ਦੰਗ ਰਹਿ ਗਈ।
ਵਰਕਫ੍ਰੰਟ ਦੀ ਗੱਲ ਕਰੀਏ ਤਾਂ ਕੰਗਨਾ ਰਨੌਤ ਦੀ ਫਿਲਮ ‘ਥਲਾਇਵੀ’ ਰਿਲੀਜ਼ ਹੋਣ ਵਾਲੀ ਸੀ। ਪਰ ਕੋਰੋਨਾ ਦੀ ਦੂਜੀ ਲਹਿਰ ਦੇ ਕਾਰਨ, ਇਸਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫਿਲਮ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੀ ਬਾਇਓਪਿਕ ਹੈ।ਇਹ ਫਿਲਮ ਰਾਜਨੀਤੀ ਤੋਂ ਉਸ ਦੇ ਫਿਲਮੀ ਕੈਰੀਅਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਪ੍ਰਦਰਸ਼ਿਤ ਕਰੇਗੀ।