ਕੋਰੋਨਾ ਕਾਰਨ ਗਾਇਕਾ ਲਤਾ ਮੰਗੇਸ਼ਕਰ ਦੀ ਮੁੰਬਈ ਸਥਿਤ ਬਿਲਡਿੰਗ ਸੀਲ

TeamGlobalPunjab
1 Min Read

ਮੁੰਬਈ : ਕੋਰੋਨਾ ਵਾਇਰਸ ਨੇ ਪੂਰੀ ਦੇਸ਼ ‘ਚ ਦਹਿਸ਼ਤ ਮਚਾਈ ਹੋਈ ਹੈ। ਇਸ ਦੌਰਾਨ ਹੁਣ ਕੋਰੋਨਾ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਬਿਲਡਿੰਗ ‘ਚ ਵੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਬੀਐੱਮਸੀ ਨੇ ਦੱਖਣੀ ਮੁੰਬਈ ਦੇ ਚਾਂਬਲਾ ਹਿੱਲ ਇਲਾਕੇ ‘ਚ ਪ੍ਰਭੂਕੁੰਜ ਬਿਲਡਿੰਗ ਨੂੰ ਸੀਲ ਕਰ ਦਿੱਤਾ ਹੈ। ਦੱਸ ਦਈਏ ਕਿ ਲਤਾ ਮੰਗੇਸ਼ਕਰ ਇਸ  ਬਿਲਡਿੰਗ ‘ਚ ਹੀ ਰਹਿੰਦੀ ਹੈ।

ਦਰਅਸਲ ਬਿਲਡਿੰਗ ‘ਚ ਰਹਿਣ ਵਾਲੇ ਪੰਜ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਅਹਿਤਿਆਤ ਲਈ ਬਿਲਡਿੰਗ ਨੂੰ ਸੀਲ ਕਰ ਦਿੱਤਾ ਗਿਆ ਹੈ। ਰਿਪੋਰਟਾਂ ਮੁਤਾਬਕ ਲਤਾ ਮੰਗੇਸ਼ਕਰ ਦੇ ਪਰਿਵਾਰ ਨੇ ਜਾਣਕਾਰੀ ਦਿੱਤੀ ਕਿ ਬਿਲਡਿੰਗ ‘ਚ ਜ਼ਿਆਦਾਤਰ ਵੱਡੀ ਉਮਰ ਦੇ ਲੋਕ ਰਹਿੰਦੇ ਹਨ ਜਿਸ ਲਈ ਉਥੇ ਕੋਰੋਨਾ ਦਾ ਖਤਰਾ ਜ਼ਿਆਦਾ ਹੈ। ਇਸ ਕਾਰਨ ਬੀਐਮਸੀ ਨੇ ਸਾਵਧਾਨੀ ਵਜੋਂ ਇਸ ਨੂੰ ਸੀਲ ਕਰ ਦਿੱਤਾ ਹੈ। ਹਾਲਾਂਕਿ ਲਤਾ ਮੰਗੇਸ਼ਕਰ ਦੇ ਪਰਿਵਾਰ ‘ਚ ਵੀ ਸਾਰੇ ਸੁਰੱਖਿਅਤ ਹਨ।

ਜ਼ਿਕਰਯੋਗ ਹੈ ਕਿ ਮਹਾਂਰਾਸ਼ਟਰ ਸੂਬਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਫਿਲਮ ਨਗਰੀ ਮੁੰਬਈ ‘ਚ ਹੁਣ ਤੱਕ ਕੋਰੋਨਾ ਦੇ ਇੱਕ ਲੱਖ, 43 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨ ਸ਼ਹਿਰ ‘ਚ 1,432 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਦਕਿ 31 ਲੋਕਾਂ ਦੀ ਮੌਤ ਹੋ ਗਈ। ਮੁੰਬਈ ‘ਚ ਕੋਰੋਨਾ ਨਾਲ ਹੁਣ ਤੱਕ 7,593 ਲੋਕ ਆਪਣੀ ਜਾਨ ਗਵਾ ਚੁੱਕੇ ਹਨ।

Share this Article
Leave a comment