ਨਿਊਜ਼ ਡੈਸਕ : ਵਿਸ਼ਵ ਪੱਧਰ ‘ਤੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ‘ਚ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਊਨ ਦਾ ਰਸਤਾ ਅਖਤਿਆਰ ਕੀਤਾ ਗਿਆ ਹੈ। ਪਿਛਲੇ 25 ਦਿਨਾਂ ਤੋਂ ਦੇਸ਼ ‘ਚ ਲਾਕਡਾਊਨ ਕਾਰਨ ਲੋਕ ਆਪਣੇ ਘਰਾਂ ‘ਚ ਕੈਦ ਹਨ। ਅਜਿਹੇ ‘ਚ ਬਾਲੀਵੁੱਡ ਸਿਤਾਰੇ ਆਪਣਾ ਜ਼ਿਆਦਾਤਰ ਸਮਾਂ ਸੋਸ਼ਲ ਮੀਡੀਆ ‘ਤੇ ਬਤੀਤ ਕਰ ਰਹੇ ਹਨ। ਫਿਲਮੀ ਸਿਤਾਰਿਆਂ ਵੱਲੋਂ ਕੋਰੋਨਾ ਵਿਰੁੱਧ ਲੜਾਈ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰੀਕਿਆਂ ਨਾਲ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆਂ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਇਸ ‘ਚ ਹੀ ਬਾਲੀਵੁੱਡ ਦੇ ਸੁਪਰਸਟਾਰ ਧਰਮਿੰਦਰ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ ‘ਚ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਵਿਰੁੱਧ ਜੰਗ ਲੜਨ ਲਈ ਇੱਕਮਤ ਹੋਣ ਦਾ ਖਾਸ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਜੰਗ ਜਿੱਤਣਾ ਬਹੁਤ ਜ਼ਰੂਰੀ ਹੈ। ਇਸ ਲਈ ਸਾਰਿਆਂ ਨੂੰ ਆਪਣੇ ਲਈ, ਆਪਣੇ ਬੱਚਿਆਂ ਲਈ ਤੇ ਇਨਸਾਨੀਅਤ ਲਈ ਇਕੱਠੇ ਹੋ ਕੇ ਇਸ ਮਹਾਮਾਰੀ ਵਿਰੁੱਧ ਜੰਗ ਲੜਨ ਦੀ ਲੋੜ ਹੈ।
ऐक नेक इंसान होकर जिंदगी को जीयो,
मालिक अपनी हर नीमत से झोली भर देगा आपकी pic.twitter.com/sF33K2UHEp
— Dharmendra Deol (@aapkadharam) April 11, 2020
ਉਨ੍ਹਾਂ ਦੀ ਇਸ ਵੀਡੀਓ ਨੂੰ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਧੀ ਅਤੇ ਬਾਲੀਵੁੱਡ ਅਭਿਨੇਤਰੀ ਈਸ਼ਾਂ ਦਿਓਲ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਜ਼ਿਕਰਯੋਗ ਹੈ ਕਿ ਦੇਸ਼ ‘ਚ ਲਾਕਡਾਊਨ ਦੇ ਚੱਲਦਿਆਂ ਧਰਮਿੰਦਰ ਦਿਓਲ ਆਪਣਾ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਚ ਹੀ ਬਤੀਤ ਕਰ ਰਹੇ ਹਨ। ਧਰਮਿੰਦਰ ਨੇ ਬਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਆਪਣੀ ਅਦਾਕਾਰੀ ਕਰਕੇ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ।