ਮੁੰਬਈ ਤੋਂ ਤਿਰੂਵਨੰਤਪੁਰਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ 657 ‘ਤੇ ਬੰਬ ਦੀ ਧਮਕੀ ਮਿਲੀ ਹੈ। ਜਹਾਜ਼ ਤਿਰੂਵਨੰਤਪੁਰਮ ਪਹੁੰਚਿਆ ਸੀ। ਫਿਰ ਪਾਇਲਟ ਨੇ ਬੰਬ ਦੀ ਜਾਣਕਾਰੀ ਦਿੱਤੀ। ਫਲਾਈਟ ‘ਚ 135 ਯਾਤਰੀ ਸਵਾਰ ਸਨ। ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਫਲਾਈਟ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ। ਜਾਂਚ ਜਾਰੀ ਹੈ।
ਏਅਰਪੋਰਟ ਅਥਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਅਥਾਰਟੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਫਿਲਹਾਲ ਚਿੰਤਾ ਵਾਲੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ।
ਪਿਛਲੇ 3 ਮਹੀਨਿਆਂ ਵਿੱਚ ਉਡਾਣ ਵਿੱਚ ਬੰਬ ਦੀ ਧਮਕੀ ਦਾ ਇਹ ਛੇਵਾਂ ਮਾਮਲਾ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਤਿੰਨ ਅਤੇ ਮਈ ਵਿੱਚ ਦੋ ਉਡਾਣਾਂ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।