ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Rajneet Kaur
2 Min Read

ਮੁੰਬਈ: ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਫ਼ੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਦੇਸ਼ ਅਤੇ ਦੁਨੀਆ ਦੇ ਮਸ਼ਹੂਰ ਅਰਬਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਪਰਿਵਾਰ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਅਣਪਛਾਤੇ ਕਾਲਰ ਨੇ ਲੈਂਡਲਾਈਨ ਫੋਨ ਤੋਂ ਕਾਲ ਕਰਕੇ ਅੱਜ ਬੁੱਧਵਾਰ ਦੁਸਹਿਰੇ ਵਾਲੇ ਦਿਨ 12.57 ਵਜੇ ਕਾਲ ਕਰਕੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

ਮੁੰਬਈ ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਹੈ ਕਿ ਧਮਕੀ ਕਾਲ ਕਿਸੇ ਅਣਜਾਣ ਨੰਬਰ ਤੋਂ ਆਈ ਹੈ ਅਤੇ ਅੰਬਾਨੀ ਪਰਿਵਾਰ ਦੁਆਰਾ ਵੱਲੋਂ ਜਾ ਰਹੇ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਆਈ ਹੈ। ਫੋਨ ਕਰਨ ਵਾਲੇ ਨੇ ਹਸਪਤਾਲ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ ਅਤੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਪੁਲਿਸ ਹੋਰ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਸਾਲ ਅਗਸਤ ਵਿੱਚ ਇੱਕ ਜੌਹਰੀ ਨੂੰ ਹਸਪਤਾਲ ਵਿੱਚ ਫੋਨ ਕਰਨ ਅਤੇ ਕਥਿਤ ਤੌਰ ‘ਤੇ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੀ ਧਮਕੀ ਦੇਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment