CM ਮਾਨ ਅਤੇ ਸੁਨੀਲ ਜਾਖੜ ਨੂੰ ਈਮੇਲ ਰਾਹੀਂ ਮਾਰਨ ਦੀ ਧਮਕੀ, ਲਿਖਿਆ “ਬੇਅੰਤ ਸਿੰਘ ਵਾਂਗ…”

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Bhagwant Mann ਅਤੇ ਪੰਜਾਬ BJP ਦੇ ਪ੍ਰਧਾਨ Sunil Jakhar ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੋਵਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਸਚੇਤ ਹੋ ਗਈਆਂ ਹਨ।

ਈਮੇਲ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ CM ਦਫ਼ਤਰ ਅਤੇ BJP ਦੇ ਦਫ਼ਤਰਾਂ ਵਿੱਚ ਬੰਬ ਧਮਾਕੇ ਕੀਤੇ ਜਾਣਗੇ।  ਇਸ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦਾ ਦੁਸ਼ਮਣ ਦੱਸਦੇ ਹੋਏ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਹੈ।

ਧਮਕੀ ਦੇਣ ਵਾਲਿਆਂ ਨੇ ਦਾਅਵਾ ਕੀਤਾ ਹੈ ਕਿ CM ਦਫ਼ਤਰ ਵਿੱਚ ਦੁਪਹਿਰ 1:11 ਵਜੇ ਬੰਬ ਧਮਾਕਾ ਕੀਤਾ ਜਾਵੇਗਾ ਅਤੇ ਇਹ ਹਮਲਾ ਪਿਛਲੇ ਸਮੇਂ ਵਾਂਗ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਵਿੱਚ BJP ਦਫ਼ਤਰਾਂ ‘ਚ ਰਾਤ 9:11 ਵਜੇ ਧਮਾਕੇ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਈਮੇਲ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਦੇ ਪਿਤਾ ਬਲਰਾਮ ਜਾਖੜ ਨਾਲ ਜੁੜੀ ਇਕ ਪੁਰਾਣੀ ਟਿੱਪਣੀ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਧਮਕੀ ਮਿਲਣ ਦੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ‘ਤੇ ਹਨ, ਜਿੱਥੇ ਉਹ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨ ਵਾਲੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼ਾਮ ਤੱਕ ਪੰਜਾਬ ਵਾਪਸ ਆ ਸਕਦੇ ਹਨ। ਦੂਜੇ ਪਾਸੇ ਸੁਨੀਲ ਜਾਖੜ ਪੰਜਾਬ ਵਿੱਚ ਹੀ ਹਨ ਅਤੇ ਹਾਲ ਹੀ ਵਿੱਚ ਮੋਹਾਲੀ ਵਿੱਚ ਮੌਜੂਦ ਸਨ।

ਇਸ ਮਾਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਕੀ ਭੇਜਣ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਈਮੇਲ ਦੀ ਕਾਪੀ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment