PM ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਨੂੰ ਬੰਬ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸ!

Global Team
2 Min Read

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੋਹਾਲੀ ਦੇ ਕਈ ਸਕੂਲਾਂ ਨੂੰ ਸਵੇਰੇ-ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਟੀਮਾਂ ਸਕੂਲਾਂ ਵਿੱਚ ਪਹੁੰਚੀਆਂ। ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।

ਫਿਲਹਾਲ ਧਮਕੀ ਦੀ ਜਾਂਚ ਜਾਰੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹੁਣ ਤੱਕ ਕਿਸੇ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਸਕੂਲਾਂ, ਅਦਾਲਤ ਕੰਪਲੈਕਸਾਂ ਅਤੇ ਹੋਰ ਸਰਕਾਰੀ ਤੇ ਨਿੱਜੀ ਸੰਸਥਾਵਾਂ ਨੂੰ ਲਗਾਤਾਰ ਧਮਕੀ ਭਰੀਆਂ ਈ-ਮੇਲਾਂ ਮਿਲ ਰਹੀਆਂ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਜਾਂਚ ਦੌਰਾਨ ਕੋਈ ਵਿਸਫੋਟਕ ਸਮੱਗਰੀ ਨਹੀਂ ਮਿਲੀ, ਪਰ ਅਜਿਹੀਆਂ ਘਟਨਾਵਾਂ ਨੂੰ ਸੁਰੱਖਿਆ ਏਜੰਸੀਆਂ ਗੰਭੀਰਤਾ ਨਾਲ ਲੈ ਰਹੀਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਧਮਕੀ ਭਰੀਆਂ ਈ-ਮੇਲਾਂ ਭੇਜਣ ਵਾਲਿਆਂ ਦੀ ਪਛਾਣ ਕਰਨ ਲਈ ਸਾਈਬਰ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਈ-ਮੇਲ ਦੇ ਸਰੋਤ ਅਤੇ ਉਸ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦਾ ਦੌਰਾ ਕਰਨ ਵਾਲੇ ਹਨ। ਇਸ ਲਈ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਕੋਈ ਢਿੱਲ – ਮੱਠ ਨਹੀਂ ਵਰਤੀ ਜਾ ਰਹੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment