ਕੰਗਨਾ ਰਣੌਤ ਨੂੰ ਬੰਬੇ ਹਾਈਕੋਰਟ ਤੋਂ ਵੱਡਾ ਝਟਕਾ

TeamGlobalPunjab
2 Min Read

ਨਿਊਜ਼ ਡੈਸਕ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸੇ ਨਾਂ-ਨਾਂ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦੀ ਹੈ। ਇਸ ਵਿਚਾਲੇ ਕੰਗਨਾ ਨਾਲ ਜੁੜੀ ਇੱਕ ਹੋਰ ਖਬਰ ਸਾਹਮਣੇ ਆਈ ਹੈ। ਕੰਗਨਾ ਖ਼ਿਲਾਫ਼ ਜਾਵੇਦ ਅਖ਼ਤਰ ਨੇ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਕੰਗਨਾ ਨੇ ਇਸ ਕੇਸ ਨੂੰ ਰੱਦ ਕਰਵਾਉਣ ਦੀ ਪਟੀਸ਼ਨ ਬੰਬੇ ਹਾਈਕੋਰਟ ’ਚ ਦਾਖ਼ਲ ਕੀਤੀ ਸੀ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਕੰਗਨਾ ਨੇ ਜਾਵੇਦ ਅਖ਼ਤਰ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਜਾਵੇਦ ਅਖ਼ਤਰ ਨੇ ਉਸ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਅਸਲ ’ਚ ਜਾਵੇਦ ਅਖ਼ਤਰ ਵਲੋਂ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ। ਜਾਵੇਦ ਅਖ਼ਤਰ ਦਾ ਦੋਸ਼ ਹੈ ਕਿ ਉਸ ਨੇ ਨੈਸ਼ਨਲ ਟੀ. ਵੀ. ’ਤੇ ਉਸ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਗੱਲਾਂ ਬੋਲੀਆਂ ਹਨ।

ਅਦਾਕਾਰਾ ਦੇ ਦੋਸ਼ਾਂ ਤੋਂ ਬਾਅਦ ਜਾਵੇਦ ਨੇ ਉਸ ਦੇ ਖ਼ਿਲਾਫ਼ ਐਕਸ਼ਨ ਲਿਆ ਸੀ। ਇਸ ਤੋਂ ਬਾਅਦ ਦਸੰਬਰ ’ਚ ਅਦਾਲਤ ਨੇ ਜੁਹੂ ਪੁਲਿਸ ਨੂੰ ਕੰਗਨਾ ਦੇ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ ਤੇ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰਦਿਆਂ ਫਰਵਰੀ ’ਚ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਕੰਗਨਾ ਤੇ ਜਾਵੇਦ ਅਖ਼ਤਰ ਵਿਚਾਲੇ ਵਿਵਾਦ ਕਾਫੀ ਵੱਧ ਗਿਆ। ਇਸ ਤੋਂ ਪਹਿਲਾਂ ਕੰਗਨਾ ਨੇ ਜ਼ਮਾਨਤ ਲਈ ਵੀ ਪਟੀਸ਼ਨ ਦਿੱਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਕੋਰਟ ਨੇ ਕੰਗਨਾ ਨੂੰ ਜ਼ਮਾਨਤ ਦੇ ਦਿੱਤੀ ਸੀ।

Share this Article
Leave a comment