ਮਾਲੇਗਾਓਂ ਬੰਬ ਧਮਾਕਾ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ! 4 ਮੁਲਜ਼ਮ ਬਰੀ

Global Team
3 Min Read

ਮਹਾਰਾਸ਼ਟਰ : ਮਾਲੇਗਾਓਂ ਬਲਾਸਟ ਕੇਸ ਵਿੱਚ ਬੰਬੇ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਮਾਲੇਗਾਓਂ ਵਿੱਚ ਸਾਲ 2006 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਚਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

ਦੱਸ ਦਈਏ ਕਿ ਮਸਜਿਦ ਦੇ ਕੋਲ ਹੋਏ ਲੜੀਵਾਰ ਧਮਾਕਿਆਂ ਵਿੱਚ 37 ਲੋਕਾਂ ਦੀ ਜਾਨ ਚਲੀ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਬੰਬੇ ਹਾਈ ਕੋਰਟ ਨੇ ਚਾਰੋਂ ਮੁਲਜ਼ਮਾਂ ਨੂੰ ਨਿਰਦੋਸ਼ ਪਾਇਆ ਅਤੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਹਾਈ ਕੋਰਟ ਨੇ ਜਿਨ੍ਹਾਂ ਚਾਰ ਮੁਲਜ਼ਮਾਂ ਨੂੰ ਰਾਹਤ ਦਿੱਤੀ ਹੈ, ਉਨ੍ਹਾਂ ਵਿੱਚ ਰਾਜਿੰਦਰ ਚੌਧਰੀ, ਧਨ ਸਿੰਘ, ਮਨੋਹਰ ਰਾਮ ਸਿੰਘ ਨਰਵਾਰੀਆ ਅਤੇ ਲੋਕੇਸ਼ ਸ਼ਰਮਾ ਸ਼ਾਮਲ ਹਨ। ਹਾਈ ਕੋਰਟ ਦੇ ਅੱਜ ਦੇ ਫੈਸਲੇ ਨਾਲ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਬੰਦ ਹੋ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਚੱਲ ਰਿਹਾ ਟਰਾਇਲ ਵੀ ਖ਼ਤਮ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਧਮਾਕਾ 29 ਸਤੰਬਰ, 2006 ਨੂੰ ਹੋਇਆ ਸੀ, ਜਦੋਂ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਮਾਲੇਗਾਓਂ ਵਿੱਚ ਭਿੱਕੂ ਚੌਕ ਮਸਜਿਦ ਦੇ ਨੇੜੇ ਇੱਕ ਮੋਟਰਸਾਈਕਲ ਵਿੱਚ ਲੱਗਿਆ ਬੰਬ ਫਟ ਗਿਆ ਸੀ। ਇਹ ਧਮਾਕਾ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਅਤੇ ਹਿੰਦੂ ਤਿਉਹਾਰ ਨਰਾਤਿਆਂ ਤੋਂ ਠੀਕ ਪਹਿਲਾਂ ਹੋਇਆ ਸੀ। ਇਸ ਘਟਨਾ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ। ਮੁਕੱਦਮੇ ਦੌਰਾਨ ਇਸਤਗਾਸਾ ਪੱਖ ਨੇ 323 ਗਵਾਹ ਅਦਾਲਤ ਵਿੱਚ ਪੇਸ਼ ਕੀਤੇ। ਹਾਲਾਂਕਿ, ਉਨ੍ਹਾਂ ਵਿੱਚੋਂ 34 ਗਵਾਹ ਆਪਣੇ ਬਿਆਨਾਂ ਤੋਂ ਪਲਟ ਗਏ, ਜਿਸ ਕਾਰਨ ਇਸਤਗਾਸਾ ਪੱਖ ਦਾ ਮਾਮਲਾ ਕਾਫ਼ੀ ਕਮਜ਼ੋਰ ਹੋ ਗਿਆ।

ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ATS) ਨੇ ਕੀਤੀ ਸੀ, ਜਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਚਾਰਜਸ਼ੀਟ ਦਾਖ਼ਲ ਕੀਤੀ ਸੀ। 2011 ਵਿੱਚ ਜਾਂਚ NIA ਨੂੰ ਸੌਂਪ ਦਿੱਤੀ ਗਈ, ਜਿਸ ਨੇ 2016 ਵਿੱਚ ਇੱਕ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ। ਇਸ ਵਿੱਚ ਸਖ਼ਤ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਨਾਕਾਫ਼ੀ ਸਬੂਤਾਂ ਦਾ ਹਵਾਲਾ ਦਿੰਦੇ ਹੋਏ, ਸਾਧਵੀ ਪ੍ਰਗਿਆ ਸਮੇਤ ਕਈ ਮੁਲਜ਼ਮਾਂ ਖ਼ਿਲਾਫ਼ ਦੋਸ਼ ਹਟਾ ਦਿੱਤੇ ਗਏ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment