ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਕੋਰਡੇਲੀਆ ਕਰੂਜ਼ ਡਰੱਗਜ਼ ਮਾਮਲੇ ‘ਚ ਬੰਬੇ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਵਾਨਖੇੜੇ ਦੀ ਗ੍ਰਿਫਤਾਰੀ ਤੋਂ ਪਹਿਲਾਂ ਮੁੰਬਈ ਪੁਲਿਸ ਨੂੰ ਉਨ੍ਹਾਂ ਨੂੰ ਤਿੰਨ ਦਿਨ ਦਾ ਨੋਟਿਸ ਦੇਣਾ ਹੋਵੇਗਾ। ਵਾਨਖੇੜੇ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਵੀਰਵਾਰ ਨੂੰ ਇਹ ਫੈਸਲਾ ਦਿੱਤਾ।
ਦਰਅਸਲ NCB ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਦਾ ਰੁੱਖ ਕੀਤਾ ਸੀ ਅਤੇ ਕਿਹਾ ਸੀ ਕਿ ਮੁੰਬਈ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਇਸੇ ਖ਼ਦਸ਼ੇ ਕਾਰਨ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ।
ਜ਼ਿਕਰਯੋਗ ਹੈ ਕਿ ਸਮੀਰ ਵਾਨਖੇੜੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ, ਕਿਹਾ ਜਾ ਰਿਹਾ ਸੀ ਕਿ ਸ਼ਾਹਰੁਖ਼ ਖਾਨ ਦੇ ਬੇਟੇ ਨੂੰ ਛੱਡਣ ਲਈ ਸ਼ਾਹਰੁਖ਼ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ‘ਚ ਐਨ.ਸੀ.ਬੀ. ਦੇ ਕੁਝ ਅਧਿਕਾਰੀ ਸ਼ਾਮਿਲ ਹਨ ।
ਉੱਥੇ ਹੀ ਬੰਬੇ ਹਾਈ ਕੋਰਟ ਵਿਚ ਮਹਾਰਾਸ਼ਟਰ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਮੁੰਬਈ ਪੁਲਿਸ ਦੁਆਰਾ ਗ੍ਰਿਫ਼ਤਾਰੀ ਤੋਂ ਪਹਿਲਾਂ 3 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ।