ਸ਼ਾਹਰੁਖ ਖਾਨ ਦੇ ਪੁੱਤਰ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

TeamGlobalPunjab
1 Min Read

ਮੁੰਬਈ : ਬੰਬੇ ਹਾਈਕੋਰਟ ਨੇ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਖਾਨ ਨੂੰ ਡਰੱਗਜ਼ ਮਾਮਲੇ ‘ਚ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਅਰਬਾਜ਼ ਮਰਚੈਂਟ ਅਤੇ ਮੁਨਮੁਮ ਧਮੇਚਾ ਨੂੰ ਵੀ ਜ਼ਮਾਨਤ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਚੱਲ ਰਹੀ ਸੀ।

ਜ਼ਿਕਰਯੋਗ ਹੈ ਕਿ ਆਰਿਅਨ ਖਾਨ ਨੂੰ 2 ਅਕਤੂਬਰ ਨੂੰ ਐੱਨ.ਸੀ.ਬੀ. ਨੇ ਮੁੰਬਈ ਕਰੂਜ਼ ‘ਤੇ ਹੋ ਰਹੀ ਪਾਰਟੀ ‘ਚ ਹੋਈ ਛਾਪੇਮਾਰੀ ਤੋਂ ਬਾਅਦ ਹਿਰਾਸਤ ‘ਚ ਲਿਆ ਸੀ। ਉਸ ਤੋਂ ਬਾਅਦ ਆਰਿਅਨ ਨੂੰ 3 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਕੁਝ ਦਿਨ ਆਰਿਅਨ ਐੱਨ.ਸੀ.ਬੀ. ਦੀ ਹਿਰਾਸਤ ‘ਚ ਰਹੇ ਅਤੇ 8 ਅਕਤੂਬਰ ਨੂੰ ਉਨ੍ਹਾਂ ਨੂੰ ਜੇਲ੍ਹ ‘ਚ ਭੇਜ ਦਿੱਤਾ ਗਿਆ।

Share this Article
Leave a comment