ਪੰਜਾਬ ‘ਚ ਹੱਡ ਚੀਰਵੀਂ ਠੰਢ ਦਾ ਕਹਿਰ ਜਾਰੀ

Rajneet Kaur
2 Min Read

ਚੰਡੀਗੜ੍ਹ:  NCR ਸਮੇਤ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਵਿਚ ਵੀ ਫਿਲਹਾਲ ਕੜਾਕੇ ਦੀ ਠੰਢ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਲਗ ਰਹੇ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ  ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ।

ਵਿਗਿਆਨੀਆਂ ਅਨੁਸਾਰ ਮਜ਼ਬੂਤ ਪੱਛਮੀ ਗੜਬੜੀ ਦੇ ਆਉਣ ਨਾਲ ਇਸ ਵਾਰ ਮੌਸਮ ਦਾ ਪੈਟਰਨ ਥੋੜ੍ਹਾ ਬਦਲਿਆ ਹੋਇਆ ਹੈ। ਹਵਾਵਾਂ ਦੀ ਰਫਤਾਰ ਘੱਟ ਹੈ, ਨਮੀ 90 ਪ੍ਰਤੀਸ਼ਤ ਤੱਕ ਬਣੀ ਹੋਈ ਹੈ। ਬਰਸਾਤ ਵੀ ਨਹੀਂ ਹੋ ਰਹੀ। ਇਸ ਸਭ ਦੇ ਚੱਲਦਿਆਂ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ ਹੋਵੇਗਾ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ ਅਤੇ ਫਤਿਹਾਬਾਦ ਵਿੱਚ ਰੈੱਡ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਵੇਲੇ ਸੀਤ ਲਹਿਰ ਲੋਕਾਂ ਨੂੰ ਪਰੇਸ਼ਾਨ ਕਰੇਗੀ।

ਜਦੋਂ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ। ਇਸ ਕਾਰਨ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਸੀਤ ਲਹਿਰ ਦੀ ਚੇਤਾਵਨੀ ਦਿਤੀ ਗਈ ਹੈ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment