ਵੱਡਾ ਹੋਣ ਲੱਗਾ ਕੈਪਟਨ ਦੀ ਪਾਰਟੀ ਦਾ ਕਾਫ਼ਲਾ, ਉੱਘੀਆਂ ਸ਼ਖ਼ਸੀਅਤਾਂ ਹੋਈਆਂ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੌਲੀ-ਹੌਲੀ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਕਾਫ਼ਲਾ ਵੱਡਾ ਕਰ ਰਹੇ ਹਨ। ਮੰਗਲਵਾਰ ਨੂੰ ਕੁਝ ਵੱਡੀਆਂ ਸ਼ਖ਼ਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਫ਼ ਹੈ ਕਿ ਸੂਬੇ ਦੀ ਸਿਆਸਤ ਵਿਚ ਕੈਪਟਨ ਦਾ ਕਰਿਸ਼ਮਾ ਬਰਕਰਾਰ ਹੈ।

ਮੰਗਲਵਾਰ ਨੂੰ ਪੰਜਾਬ ਲੋਕ ਕਾਂਗਰਸ ਵਿੱਚ ਬੰਗਾ ਇਲਾਕੇ ਦੇ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਸ਼ਾਮਿਲ ਹੋ ਗਏ। ਬੂਟਾ ਮੁਹੰਮਦ ਦਾ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ‘ਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।

 

- Advertisement -

 

ਮੰਗਲਵਾਰ ਨੂੰ ਹੀ ਮਾਲੇਰਕੋਟਲਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਐਮਐਲਏ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਬੇਗਮ ਫਰਜ਼ਾਨਾ ਆਲਮ ਵੀ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਗਈ ।

ਉਧਰ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ 2 ਵਾਰ ਐਮ.ਪੀ. ਰਹੇ ਅਮਰੀਕ ਸਿੰਘ ਅਲੀਵਾਲ ਨੇ ਵੀ ‘ਪੰਜਾਬ ਲੋਕ ਕਾਂਗਰਸ’ ਦਾ ਪੱਲਾ ਫਡ਼੍ਹ ਲਿਆ । ਸਾਬਕਾ ਐਮਐਲਏ ਰਾਜਵਿੰਦਰ ਕੌਰ ਭਾਗੀਕੇ ਵੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਈ ਹੈ।

- Advertisement -

 

ਇਹਨਾਂ ਸ਼ਖ਼ਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਕੈਪਟਨ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।

Share this Article
Leave a comment