ਬ੍ਰਿਟੇਨ ਦੇ ਪ੍ਰਧਾਨ ਮੰਤਰੀ ਤੱਕ ਪਹੁੰਚੀਆ ਕੋਰੋਨਾ ਵਾਇਰਸ ਟਵੀਟ ਕਰਾਰ ਦਿਤੀ ਜਾਣਕਾਰੀ

TeamGlobalPunjab
1 Min Read

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਰਿਪੋਰਟਾਂ ਮੁਤਾਬਿਕ ਉਨ੍ਹਾਂ ਦੀ ਜਾਂਚ ਰਿਪੋਰਟ ਵਿੱਚ ਇਸ ਦੀ ਪੁਸ਼ਟੀ ਹੋ ਗਈ ਹੈ। ਬੋਰਿਸ ਜਾਨਸਨ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ ਪ੍ਰਿੰਸ ਚਾਰਲਸ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋ ਇਸ ਦੇ ਇਕ ਦਿਨ ਵਿਚ 100 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਹਨ। ਇਥੇ ਮਰਨ ਵਾਲਿਆਂ ਦੀ ਗਿਣਤੀ 578 ਤਕ ਪਹੁੰਚ ਗਈ ਹੈ। ਜਦੋ ਕਿ ਇਸ ਨਾਲ 12 ਹਜ਼ਾਰ ਦੇ ਕਰੀਬ ਲੋਕ ਪ੍ਰਭਾਵਿਤ ਦਸੇ ਜਾ ਰਹੇ ਹਨ। ਅੱਜ ਬੋਰਿਸ ਜਾਨਸਨ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਦਸਿਆ ਕਿ ਉਹ ਆਪਣੀ ਸਰਕਾਰ ਦੀ ਅਗਵਾਈ ਵੀਡੀਓ ਕਾਨਫਰੰਸ ਰਹੀ ਜਾਰੀ ਰੱਖਣਗੇ।

Share this Article
Leave a comment