ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਿਹਤ ‘ਚ ਹੋਇਆ ਸੁਧਾਰ

TeamGlobalPunjab
2 Min Read

ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੀ ਸਿਹਤ ਵਿਚ ਤੇਜੀ ਨਾਲ ਸੁਧਾਰ ਹੁੰਦਾ ਦਸਿਆ ਜਾ ਰਿਹਾ ਹੈ। ਬੋਰਿਸ ਜੌਹਨਸਨ ਲਗਾਤਾਰ ਤਿੰਨ ਰਾਤਾਂ ਤੋਂ ਲੰਦਨ ਦੇ ਸੈਂਟ ਥਾਮਸ ਹਸਪਤਾਲ ਦੇ ਆਈਸੀਯੂ ‘ਚ ਹਨ।

ਡਾਊਨਿੰਗ ਸਟਰੀਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜਤ 55 ਵਰ੍ਹਿਆਂ ਦੇ ਪ੍ਰਧਾਨ ਮੰਤਰੀ ਜੌਨਸਨ ਨੂੰ ਸੋਮਵਾਰ ਦੀ ਰਾਤ ਹਾਲਤ ਵਿਗੜਨ ‘ਤੇ ਸੈਂਟ ਥਾਮਸ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਾਹ ਲੈਣ ਵਿੱਚ ਤਕਲੀਫ ਤੋਂ ਬਾਅਦ ਉਨ੍ਹਾਂ ਨੂੰ ਆਕਸੀਜਨ ਦਿੱਤੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਨਿਮੋਨੀਆ ਨਹੀਂ ਹੋਇਆ ਹੈ।

ਡਾਊਨਿੰਗ ਸਟੀਰਟ ਦੇ ਇਕ ਬੁਲਾਰੇ ਨੇ ਬੁੱਧਵਾਰ ਰਾਤ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਉਹ ਆਈਸੀਯੂ ਚੋਂ ਬਾਹਰ ਆ ਗਏ ਹਨ, ਹਾਲਾਂਕਿ, ਉਹ ਹਾਲੇ ਹਸਪਤਾਲ ਵਿਚ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਉਹ ਉੱਠ ਕੇ ਵੀ ਬੈਠੇ ਸਨ ਅਤੇ ਉਨ੍ਹਾਂ ਸਿਹਤ ਮੁਲਾਜ਼ਮਾਂ ਨਾਲ ਗੱਲਬਾਤ ਵੀ ਕੀਤੀ ਸੀ।

ਉੱਥੇ ਹੀ ਵਿਦੇਸ਼ ਮੰਤਰੀ ਡੌਮੀਨਿਕ ਰਾਬ ਪ੍ਰਧਾਨ ਮੰਤਰੀ ਦਾ ਕੰਮਕਾਜ ਦੇਖ ਰਹੇ ਹਨ। ਉਹ ਵੀਰਵਾਰ ਨੂੰ ਕੋਬਰਾ ਐਮਰਜੈਂਸੀ ਬੈਠਕ ਦੀ ਪ੍ਰਧਾਨਗੀ ਕਰਨਗੇ ਜਿਸ ਵਿਚ ਦੇਸ਼ ਵਿਚ ਲਾਗੂ ਲਾਕਡਾਊਨ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ ‘ਚ ਵਿਚਾਰ ਹੋਵੇਗਾ ਕਿ 23 ਮਾਰਚ ਨੂੰ ਲਾਗੂ ਕੀਤੇ ਗਏ 21 ਦਿਨਾਂ ਦੇ ਲਾਕਡਾਊਨ ਨੂੰ ਅੱਗੇ ਵਧਾਇਆ ਜਾਵੇ ਜਾਂ ਨਹੀਂ। ਇਹ ਲਾਕਡਾਊਨ ਅਗਲੇ ਸੋਮਵਾਰ ਨੂੰ ਖ਼ਤਮ ਹੋ ਜਾਵੇਗਾ, ਪਰ ਇਸ ਤਰ੍ਹਾਂ ਦੇ ਸੰਕੇਤ ਹਨ ਕਿ ਇਸ ਨੂੰ ਵਧਾਇਆ ਜਾ ਸਕਦਾ ਹੈ।

- Advertisement -

ਦੱਸ ਦਈਏ ਕਿ ਪ੍ਰਧਾਨਮੰਤਰੀ ਬੋਰਿਸ ਜੌਹਨਸਨ ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਤੱਕ ਪ੍ਰਧਾਨਮੰਤਰੀ ਅਹੁਦੇ ਦੀ ਸਾਰੀ ਜ਼ਿੰਮੇਵਾਰੀ ਵੇਖ ਰਹੇ ਸਨ। ਹਾਲਾਂਕਿ ਬਾਅਦ ਵਿੱਚ ਇਸ ਲਈ ਉਨ੍ਹਾਂਨੇ ਵਿਦੇਸ਼ ਮੰਤਰੀ ਡੋਮਨਿਕ ਰਾਬ ਨੂੰ ਕਮਾਨ ਸੰਭਾਲ ਦਿੱਤੀ ਸੀ।

Share this Article
Leave a comment