ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਵਿਗੜੀ ਹਾਲਤ, ICU ‘ਚ ਕੀਤਾ ਗਿਆ ਸ਼ਿਫਟ

TeamGlobalPunjab
1 Min Read

ਲੰਦਨ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਨਸੈਂਟਿਵ ਕੇਅਰ ਯੂਨਿਟ ‘ਚ ਸ਼ਿਫਟ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜੌਨਸਨ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਉਨ੍ਹਾਂ ਨੂੰ ਐਤਵਾਰ ਸ਼ਾਮ ਨੂੰ ਸੇਂਟ ਥਾਮਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਖਬਰਾਂ ਮੁਤਾਬਿਕ ਬੋਰਿਸ ਜੌਹਨਸਨ ਨੂੰ ਸਾਹ ਲੈਣ ‘ਚ ਤਕਲੀਫ਼ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਆਈਸੀਯੂ ‘ਚ ਸ਼ਿਫਟ ਕਰਨ ਤੋਂ ਪਹਿਲਾਂ ਸੋਮਵਾਰ ਦੁਪਹਿਰੇ ਉਨ੍ਹਾਂ ਨੂੰ ਆਕਸੀਜਨ ਲਗਾਈ ਗਈ ਸੀ।

ਜੌਹਨਸਨ ਪਿਛਲੇ ਮਹੀਨੇ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ ਜਿਸ ਤੋਂ ਬਾਅਦ ਉਹ ਇਕਾਂਤਵਾਸ ਚ ਚਲੇ ਗਏ ਸਨ, ਪਰ ਐਤਵਾਰ ਨੂੰ ਉਨ੍ਹਾਂ ਨੂੰ ਫਿਰ ਤੋਂ ਹਸਪਤਾਲ ਲਜਾਇਆ ਗਿਆ।

ਦੱਸ ਦਈਏ ਕਿ ਪ੍ਰਧਾਨਮੰਤਰੀ ਬੋਰਿਸ ਜੌਹਨਸਨ ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਤੱਕ ਪ੍ਰਧਾਨਮੰਤਰੀ ਅਹੁਦੇ ਦੀ ਸਾਰੀ ਜ਼ਿੰਮੇਵਾਰੀ ਵੇਖ ਰਹੇ ਸਨ। ਹਾਲਾਂਕਿ ਬਾਅਦ ਵਿੱਚ ਇਸ ਲਈ ਉਨ੍ਹਾਂਨੇ ਵਿਦੇਸ਼ ਮੰਤਰੀ ਡੋਮਨਿਕ ਰਾਬ ਨੂੰ ਕਮਾਨ ਸੰਭਾਲ ਦਿੱਤਾ ਹੈ।

- Advertisement -

Share this Article
Leave a comment