ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਹੋਣਗੇ ਬਰਤਾਨਵੀ ਪ੍ਰਧਾਨ ਮੰਤਰੀ, ਭਾਰਤ ਦਾ ਸੱਦਾ ਕੀਤਾ ਸਵੀਕਾਰ

TeamGlobalPunjab
1 Min Read

ਨਵੀਂ ਦਿੱਲੀ: ਸਾਲ 2021 ਵਿੱਚ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਹੋਣਗੇ। ਭਾਰਤ ਦੇ ਸੱਦੇ ਨੂੰ ਸਵੀਕਾਰ ਕਰਨ ਦਾ ਐਲਾਨ ਮੰਗਲਵਾਰ ਨੂੰ ਬਰਤਾਨੀਆਂ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਕੀਤਾ। ਵਿਦੇਸ਼ੀ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, “ਸਾਡੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ, ਜੌਹਨਸਨ ਦੇ ਦਫਤਰ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਭਾਰਤ ਆਉਣ ਦੇ ਉਤਸ਼ਾਹ ਨੂੰ ਜ਼ਾਹਰ ਕੀਤਾ ਹੈ। ਅਧਿਕਾਰਤ ਬਿਆਨ ਵਿੱਚ, ਉਨ੍ਹਾਂ ਨੇ ਕਿਹਾ, ‘ਅਗਲੇ ਸਾਲ ਭਾਰਤ ਜਾਣ ਨੂੰ ਲੈ ਕੇ ਮੈਂ ਬਹੁਤ ਖੁਸ਼ ਹਾਂ। ਇਹ ਬਰਤਾਨੀਆਂ ਲਈ ਉਤਸ਼ਾਹਜਨਕ ਸਾਲ ਦੀ ਸ਼ੁਰੂਆਤ ਹੈ। ਮੈਂ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਨਵੀਂ ਉਚਾਈ ‘ਤੇ ਲੈ ਕੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਉਤਸੁਕ ਹਾਂ।

Share this Article
Leave a comment