ਬੋਰਿਸ ਜੋਨਸਨ ਦੀ ਕੰਜ਼ਰਵੇਟਿਵ ਪਾਰਟੀ ਨੂੰ ਬਹੁਮਤ

TeamGlobalPunjab
1 Min Read

ਲੰਦਨ: ਬ੍ਰਿਟੇਨ ‘ਚ ਸ਼ੁੱਕਰਵਾਰ ਨੂੰ ਆਮ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਸ਼ੁਰੂਆਤੀ ਨਤੀਜਿਆਂ ‘ਚ ਜਾਨਸਨ ਦੀ ਕੰਜ਼ਰਵੇਟਿਵ ਪਾਰਟੀ ਬਹੁਮਤ ਦੇ ਅੰਕੜੇ ( 326 ) ਨੂੰ ਪਾਰ ਕਰ ਗਈ ਹੈ।  ਹਾਲਾਂਕਿ ਰਿਪੋਰਟਾਂ ਮੁਤਾਬਕ ਲੇਬਰ ਪਾਰਟੀ ਵੀ 200 ਸੀਟਾਂ ਜਿੱਤਣ ਦੇ ਨੇੜੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੰਜ਼ਰਵੇਟਿਵ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ।

ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ ਪੀਐੱਮ ਬੋਰਿਸ ਜਾਨਸਨ ਨੂੰ ਜ਼ਬਰਦਸਤ ਬਹੁਮਤ ਦੇ ਨਾਲ ਪਰਤਣ ਲਈ ਬਹੁਤ – ਬਹੁਤ ਵਧਾਈ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਤੇ ਭਾਰਤ – ਬ੍ਰਿਟੇਨ ਸਬੰਧਾਂ ਲਈ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।

ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਪੀ.ਐੱਮ. ਬੋਰਿਸ ਜੋਨਸਨ ਲਈ ਵੱਡੀ ਜਿੱਤ ਦੇ ਰੂਪ ਵਿਚ ਦੱਸਿਆ। ਟਰੰਪ ਨੇ ਇਕ ਟਵੀਟ ਵਿਚ ਕਿਹਾ ਯੂਕੇ ਵਿਚ ਬੋਰਿਸ ਦੀ ਵੱਡੀ ਜਿੱਤ ਹੁੰਦੀ ਜਾਪ ਰਹੀ ਹੈ।

- Advertisement -

 

Share this Article
Leave a comment