ਕਾਂਗਰਸ ਤੇ ਆਪ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹਨ: ਰੋਮਾਣਾ

TeamGlobalPunjab
5 Min Read

ਰਾਏਕੋਟ: ਯੂਥ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਤੇ ਆਦਮ ਆਦਮੀ ਪਾਰਟੀ (ਆਪ) ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੀਆਂ ਹਨ ਤਾਂ ਜੋ ਕਿਸਾਨਾਂ ਤੇ ਪੰਜਾਬ ਦੇ ਹਿਤਾਂ ਦਾ ਨੁਕਸਾਨ ਕੀਤਾ ਜਾ ਸਕੇ।

ਇਥੇ ਯੂਥ ਮੰਗਦਾ ਜਵਾਬ ਮੁਹਿੰਮ ਤਹਿਤ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕਾਂਗਰਸਪ ਾਰਟੀ ਨੇ ਸੰਸਦ ਵਿਚ ਤਿੰਨ ਖੇਤੀ ਬਿੱਲਾਂ ਦੇ ਖਿਲਾਫ ਵੋਟਾਂ ਪਾਉਣ ਦੀ ਥਾਂ ਵਾਕ ਆਊਟ ਕਰ ਕੇ ਇਹ ਬਿੱਲ ਪਾਸ ਕਰਨ ਵਿਚ ਮਦਦ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਤਿੰਨ ਖੇਤੀਬਾੜੀ ਆਰਡੀਨੈਂਸ ਪਾਸ ਕੀਤੇਜੋ ਬਾਅਦ ਵਿਚ ਕਾਨੂੰਨ ਬਣ ਗਏ। ਇਸੇ ਤਰੀਕੇ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਸਭ ਤੋਂ ਪਹਿਲਾਂ ਇਹ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ। ਉਹਨਾਂ ਕਿਹਾ ਕਿ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਨੇ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸੋਧਿਆ ਹੋਇਆ ਜ਼ਰੂਰੀ ਵਸਤਾਂ ਐਕਟ ਲਾਗੂ ਕਰਨ ਲਈ ਸਹਿਮਤੀ ਦਿੱਤੀ। ਉਹਨਾਂ ਕੇਜਰੀਵਾਲ ਨੂੰ ਆਖਿਆ ਕਿ ਉਹ 20 ਲੱਖ ਨੌਕਰੀਆਂ ਦੀ ਪੇਸ਼ਕਸ਼ ਨਾਲ ਪੰਜਾਬੀ ਨੌਜਵਾਨਾਂ ਨੁੰ ਮੂਰਖ ਬਣਾਉਣ ਦਾ ਯਤਨ ਨਾ ਕਰਨ ਕਿਉਂਕਿ ਇਕ ਆਰ ਟੀ ਆਈ ਸੂਚਨਾ ਰਾਹੀਂ ਪ੍ਰਾਪਤ ਜਾਣਕਾਰੀ ਵਿਚ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹਨਾਂ ਨੇ ਪਿਛਲੇ ਤਿੰਨ ਸਾਲਾਂ ਵਿਚ ਦਿੱਲੀ ਅੰਦਰ 214 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਪਰਮਬੰਸ ਸਿੰਘ ਰੋਮਾਣਾ, ਜਿਹਨਾਂ ਨੇ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਪ੍ਰਭਜੋਤ ਧਾਲੀਵਾਲ ਵੱਲੋਂ ਵਿਸ਼ਾਲ ਰੈਲੀ ਆਯੋਜਿਤ ਕਰਨ ਦੀ ਸ਼ਲਾਘਾ ਕੀਤੀ, ਨੇ ਕਾਂਗਰਸ ਸਰਕਾਰ ਵੱਲੋਂ ਨੌਜਵਾਨਾਂ ਨਾਲ 2017 ਵਿਚ ਕੀਤੇ ਵਾਅਦੇ ਪੂਰੇ ਨਾ ਕਰ ਕੇ ਉਹਨਾਂ ਨਾਲ ਧੋਖਾ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਲਫੀਆ ਬਿਆਨ ’ਤੇ ਹਸਤਾਖ਼ਰ ਕੀਤੇ ਸਨ ਕਿ ਜੇਕਰ ਇਕ ਵਾਰ ਕਾਂਗਰਸ ਪਾਰਟੀ ਦੀ ਸੁਬੇ ਵਿਚ ਸਰਕਾਰ ਬਣ ਗਈ ਤਾਂ ਫਿਰ ਉਹ ਹਰ ਘਰ ਵਿਚ 18 ਤੋ 35 ਸਾਲ ਉਮਰ ਵਰਗ ਦੇ ਵਿਅਕਤੀ ਨੂੰ ਇਕ ਨੌਕਰੀ ਦੇਣਗੇ ਅਤੇ ਜਦੋਂ ਤੱਕ ਨੌਕਰੀ ਨਹੀਂ ਮਿਲਦੀ ਤਾਂ ਫਿਰ ਯੋਗ ਨੌਜਵਾਨਾਂ ਨੁੰ ਹਰ ਮਹੀਨੇ 500 ਰੁਪਏ ਬੇਰੋਜ਼ਗਾਰੀ ਭੱਤਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਅਸੀਂ ਇਸ ਸਭ ਦਾ ਹਿਸਾਬ ਲਗਾਈਏ ਤਾਂ ਹਰ ਨੌਜਵਾਨ ਦਾ 1.25 ਲੱਖ ਰੁਪਏ ਹੁਣ ਤੱਕ ਬਣਦਾ ਹੈ।

ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ, ਜੋ ਆਪਣੇ ਫਾਰਮ ਹਾਊਸ ਵਿਚੋਂ ਨਿਕਲੇ ਹੀ ਨਹੀਂ, ਸ਼ਾਇਦ ਨੌਜਵਾਨਾਂ ਨੇ ਕੀਤੇ ਵਾਅਦੇ ਭੁੱਲ ਗਏ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਵਿਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੋਇਆ ਇਸ ਤੋਂ ਉਲਟ। ਕਾਂਗਰਸੀ ਆਗੂ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਵੀ ਡਰੱਗ ਮਾਫੀਆ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਅਤੇ 5 ਕਰੋੜ ਬਿਊਰੋਨੋਰਫੀਨ ਗੋਲੀਆਂ ਜੋ ਕਿ ਨਸ਼ਾ ਛੁਡਾਉਣ ਵਾਸਤੇ ਵਰਤੀਆਂ ਜਾਂਦੀਆਂ ਹਨ, ਦਾ ਲਾਪਤਾ ਹੋਣਾ ਇਸੇ ਪਾਸੇ ਇਸ਼ਾਰਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸੀ ਆਗੂ ਰਮਨਜੀਤ ਸਿੱਕੀ ’ਤੇ ਮਾਝਾ ਜ਼ਹਿਰੀਲੀ ਸ਼ਰਾਬ ਹਾਦਸੇ ਵਿਚ ਮਾਰੇ ਗਏ 125 ਵਿਅਕਤੀਆਂ ਦੇ ਪਰਿਵਾਰਾਂ ਵਿਚੋਂ ਇਕ ਨੇ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਲਗਾਏ ਹਨ ਪਰ ਇਸ ਕੇਸ ਵਿਚ ਕੋਈ ਕਾਰਵਾਈ ਨਹੀਂਕੀਤੀ ਗਈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੁੰ ਵੀ ਕਲੀਟ ਚਿੱਟ ਦੇ ਦਿੱਤੀ ਜਿਹਨਾਂ ਨੂੰ ਉਹਨਾਂ ਦੇ ਹੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 64 ਕਰੋੜ ਰੁਪਏ ਦਾ ਘੁਟਾਲਾ ਕਰਨ ਦਾ ਦੋਸ਼ੀ ਪਾਇਆ ਸੀ।

- Advertisement -

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਕਿਸੇ ਨੁੰ ਨਹੀਂ ਬਖਸ਼ਿਆ। ਉਹਨਾਂ ਕਿਹਾ ਕਿ ਸ਼ਹੀਦਾਂ ਦੇ ਨਾਂ ਦਾ ਵੀ ਅਪਮਾਨ ਕੀਤਾ ਗਿਆ ਕਿਉਂਕਿ ਇਹਨਾਂ ਦੇ ਨਾਂ ’ਤੇ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣਾ ਯੋਜਨਾਵਾਂ ਵਰਗੀਆਂ ਸਕੀਮਾਂ ਦੇ ਨਾਂ ਰੱਖੇ ਗਏ ਪਰ ਇਹ ਵਿਸਾਰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੁੰ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਤਹਿਤ ਚਾਰ ਪਹੀਆ ਵਾਹਨ ਖਰੀਦਣ ਵਾਸਤੇ ਸਸਤਾ ਕਰਜ਼ਾ ਦੇਣ ਦਾ ਵਾਅਦਾ ਕੀਤਾ ਸੀ। ਇਸੇ ਤਰੀਕੇ ਨੌਜਵਾਨਾਂ ਨੁੰ ਹਰਾ ਟਰੈਕਟਰ ਸਕੀਮ ਤਹਿਤ 25 ਹਜ਼ਾਰ ਟਰੈਕਟਰ ਦੇਣ ਦਾ ਵਾਅਦਾ ਕੀਤਾ ਸੀ ਤੇ ਯਾਰੀ ਐਂਟਰਪ੍ਰਾਇਜਿਜ਼ ਸਕੀਮ ਤਹਿਤ ਆਪਣਾ ਉਦਮ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦੀਸਹਾਇਤਾ ਸੌਖੀਆਂ ਕਿਸ਼ਤਾਂ ’ਤੇ ਦੇਣ ਦੀ ਗੱਲ ਕੀਤੀ ਗਈ ਸੀ ਪਰ ਇਹਨਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਸਾਰੀਆਂ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣਾ ਯੋਜਨਾ ਦਾ ਹਿੱਸਾ ਸਨ।

Share this Article
Leave a comment