ਬ੍ਰਹਮ ਮਹਿੰਦਰਾ ਨੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ

TeamGlobalPunjab
2 Min Read

ਚੰਡੀਗੜ੍ਹ :  ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ।

 ਹਲਾਂਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਫ਼ੈਸਲੇ ਦਾ ਉਨ੍ਹਾਂ ਸੁਆਗਤ ਕੀਤਾ ਹੈ। ਬ੍ਰਹਮ ਮਹਿੰਦਰਾ ਨੇ ਸਾਫ਼ ਆਖਿਆ ਹੈ ਕਿ ਉਹ ਉਦੋਂ ਤਕ ਨਵਜੋਤ ਸਿੱਧੂ ਨਾਲ ਮੁਲਾਕਾਤ ਨਹੀਂ ਕਰਨਗੇ ਜਦੋਂ ਤਕ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਨਬੇੜਾ ਨਹੀਂ ਕਰ ਲੈਂਦੇ।

 ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫ਼ੈਸਲਾ ਹਾਈ ਕਮਾਨ ਨੇ ਲਿਆ ਹੈ ਅਤੇ ਉਹ ਇਸ ਫ਼ੈਸਲੇ ਦਾ ਸੁਆਗਤ ਕਰਦੇ ਹਨ।

ਹਾਲਾਂਕਿ, ਬ੍ਰਹਮ ਮਹਿੰਦਰਾ ਨੇ ਸਾਫ਼ ਕੀਤਾ ਕਿ ਉਹ ਸਿੱਧੂ ਨੂੰ ਉਦੋਂ ਤਕ ਨਹੀਂ ਮਿਲਣਗੇ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੇ ਮਸਲੇ ਹੱਲ ਨਹੀਂ ਕਰ ਲੈਂਦੇ। ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਉਹ ਆਪਣੇ ਫਰਜ਼ਾਂ ਦਾ ਪਾਲਣ ਕਰ ਰਹੇ ਹਨ।

- Advertisement -

ਮੰਤਰੀ ਨੇ ਕਿਹਾ ਕਿ ਸੀ. ਐੱਲ. ਪੀ. ਲੀਡਰ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦਾ ਵੀ ਮੁਖੀ ਹੁੰਦਾ ਹੈ, ਜਿਸ ਦਾ ਉਹ ਵੀ ਹਿੱਸਾ ਹਨ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਕੈਪਟਨ ਅਮਰਿੰਦਰ ਨਾਲ ਸਾਰੇ ਮੁੱਦਿਆਂ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦੀ ਸਿੱਧੂ ਨਾਲ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

Share this Article
Leave a comment