ਅੰਮ੍ਰਿਤਸਰ: ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਬੀਤੀ ਦੇਰ ਸ਼ਾਮ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਹੋਰ ਟਕਸਾਲੀ ਆਗੂਆਂ ਨਾਲ ਵੀ ਮੀਟਿੰਗ ਕੀਤੀ ।
ਇਸ ਮੌਕੇ ਢੀਂਡਸਾ ਅਤੇ ਬ੍ਰਹਮਪੁਰਾ ਨੇ ਦੱਸਿਆ ਕਿ ਅਕਾਲੀ ਦਲ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਚੁੱਕਾ ਹੈ ਜਿਸ ਕਰਕੇ ਐਸਜੀਪੀਸੀ ਵਿੱਚ ਵੀ ਬੇਨਿਯਮੀਆਂ ਭਾਰੂ ਹੋ ਗਈਆਂ ਹਨ ਇਸ ਕਰਕੇ ਸਮਾਗਮ ਵਿੱਚ ਇਨ੍ਹਾਂ ਗੱਲਾਂ ਦੇ ਹੱਲ ਲਈ ਹਮਖਿਆਲੀ ਆਗੂਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਪਰਿਵਾਰ ਤੋਂ ਮੁਕਤੀ ਦਿਵਾਈ ਜਾਵੇਗੀ ।
ਟਕਸਾਲੀ ਆਗੂ ਰਣਜੀਤ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਤੋਂ ਬਾਅਦ ਹੋਂਦ ‘ਚ ਆਈ ਹੈ ਤੇ ਅਕਾਲੀ ਦਲ ‘ਚ ਆਏ ਨਿਘਾਰ ਲਈ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਹਾੜੇ ‘ਤੇ ਅਕਾਲੀ ਦਲ ਦੀ ਲੀਡਰਸ਼ਿਪ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਆਗੂਆਂ ਨੂੰ ਮਨਾਉਣ ‘ਚ ਲੱਗੀ ਹੋਈ ਹੈ ਕਿਉਂਕਿ ਸੀਨੀਆਰ ਆਗੂ ਪਾਰਟੀ ‘ਚ ਆਏ ਨਿਘਾਰ ਦੇ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਦੱਸਿਆ ਜਾ ਰਿਹਾ ਹੈ ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਸੀਨੀਅਰ ਆਗੂ ਕੀ ਫੈਸਲਾ ਲੈਂਦੇ ਹਨ।