ਬਰੈਂਪਟਨ ਵੈਸਟ ਤੋਂ ਐੱਮ.ਪੀ. ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

TeamGlobalPunjab
1 Min Read

ਅੰਮ੍ਰਿਤਸਰ: ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਬੀਤੇ ਦਿਨੀਂ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋੇਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ਅਤੇ ਕੀਰਤਨ ਦਾ ਆਨੰਦ ਮਾਣਿਆ।

ਮਿਲੀ ਜਾਣਕਾਰੀ ਮੁਤਾਬਕ ਅਮਰਜੋਤ ਸਿੰਘ ਸੰਧੂ 2018 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ। ਇਸ ਮੌਕੇ ਅਮਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਇਕਬਾਲ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਅਮਰਜੋਤ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਉਨ੍ਹਾਂ ਨੂੰ ਮਾਨਸਿਕ ਸ਼ਾਂਤੀ ਮਿਲੀ ਹੈ।

- Advertisement -

Share this Article
Leave a comment