ਭਿਆਨਕ ਜਹਾਜ਼ ਹਾਦਸਾ! ਰਿਹਾਇਸ਼ੀ ਇਮਾਰਤ ਨਾਲ ਟਕਰਾਇਆ ਜਹਾਜ਼; ਪਾਇਲਟ ਤੇ ਕੋ-ਪਾਇਲਟ ਦੀ ਮੌਤ, ਕਈ ਗੰਭੀਰ ਜ਼ਖ਼ਮੀ

Global Team
3 Min Read

ਬੇਲੋ ਹੋਰੀਜ਼ੋਂਟੇ : ਬ੍ਰਾਜ਼ੀਲ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਜਹਾਜ਼ ਅਚਾਨਕ ਇੱਕ ਇਮਾਰਤ ਨਾਲ ਟਕਰਾ ਗਿਆ ਜਿਸ ਤੋਂ ਬਾਅਦ ਹਫੜਾ ਦਫੜੀ ਮੱਚ ਗਈ । ਇਹ ਹਾਦਸਾ ਬ੍ਰਾਜ਼ੀਲ ਦੇ ਬੇਲੋ ਹੋਰੀਜ਼ੋਂਟੇ ਇਲਾਕੇ ਵਿੱਚ ਵਾਪਰਿਆ ਹੈ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਜਹਾਜ਼ ਵਿੱਚ ਸਵਾਰ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਜਹਾਜ਼ ਵਿੱਚ ਸਵਾਰ ਤਿੰਨ ਹੋਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਖ਼ੁਸ਼ਕਿਸਮਤੀ ਇਹ ਰਹੀ ਕਿ ਇਮਾਰਤ ਵਿੱਚ ਮੌਜੂਦ ਲੋਕਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਦੇ ਮੁਤਾਬਕ ਜਹਾਜ਼, ਇਮਾਰਤ ਦੇ ਪੌੜੀਆਂ ਵਾਲੇ ਹਿੱਸੇ ਨਾਲ ਟਕਰਾਇਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਦੱਖਣ-ਪੂਰਬੀ ਬ੍ਰਾਜ਼ੀਲ ਦੇ ਇੱਕ ਵੱਡੇ ਸ਼ਹਿਰ, ਬੇਲੋ ਹੋਰੀਜ਼ੋਂਟੇ ਵਿੱਚ ਇਹ ਹਾਦਸਾ ਵਾਪਰਿਆ। ਇੱਥੇ ਇੱਕ ਛੋਟਾ ਜਹਾਜ਼ ਇੱਕ ਰਿਹਾਇਸ਼ੀ ਇਮਾਰਤ ਨਾਲ ਟਕਰਾ ਗਿਆ। ਇਸ ਦੁਰਘਟਨਾ ਵਿੱਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ, ਜਦਕਿ ਜਹਾਜ਼ ਵਿੱਚ ਸਵਾਰ ਤਿੰਨ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਦੂਜੇ ਪਾਸੇ ਮਿਨਾਸ ਗੇਰਾਸ ਰਾਜ ਦੇ ਦਮਕਲ ਵਿਭਾਗ ਨੇ ਦੱਸਿਆ ਕਿ ਇਮਾਰਤ ਦੇ ਅੰਦਰ ਮੌਜੂਦ ਕਿਸੇ ਵੀ ਵਿਅਕਤੀ ਨੂੰ ਸੱਟ ਨਹੀਂ ਲੱਗੀ ਹੈ ਅਤੇ ਇਮਾਰਤ ਦੇ ਡਿੱਗਣ ਦਾ “ਕੋਈ ਸਪਸ਼ਟ ਖ਼ਤਰਾ” ਵੀ ਨਹੀਂ ਹੈ।

ਹਾਦਸੇ ਤੋਂ ਬਾਅਦ ਹਲਕੇ ਜਹਾਜ਼ ਵਿੱਚ ਸਵਾਰ ਤਿੰਨੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਹਾਜ਼ ਇਮਾਰਤ ਦੀਆਂ ਪੌੜੀਆਂ ਵਾਲੇ ਹਿੱਸੇ ਨਾਲ ਟਕਰਾਇਆ ਸੀ। ਫਾਇਰ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਬਚਾਅ ਟੀਮ ਦੇ ਮੈਂਬਰਾਂ ਨੂੰ ਇਮਾਰਤ ਖਾਲੀ ਕਰਵਾਉਣ ਵਿੱਚ ਨਿਵਾਸੀਆਂ ਦੀ ਮਦਦ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਹਾਦਸੇ ਵਿੱਚ ਵੱਡਾ ਨੁਕਸਾਨ ਵੀ ਹੋ ਸਕਦਾ ਸੀ, ਪਰ ਖ਼ੁਸ਼ਕਿਸਮਤੀ ਰਹੀ ਕਿ ਇਮਾਰਤ ਵਿੱਚ ਮੌਜੂਦ ਲੋਕ ਸੁਰੱਖਿਅਤ ਬਚ ਗਏ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment