ਬ੍ਰਾਸੀਲਿਆ : ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਇਕ ਵਾਰ ਫਿਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਰਾਸ਼ਟਰਪਤੀ ਦਫ਼ਤਰ ਨੇ ਕਿਹਾ ਕਿ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਦੀ ਕੋਰੋਨਾ ਰਿਪੋਰਟ ਇਕ ਵਾਰ ਫਿਰ ਪਾਜ਼ੀਟਿਵ ਪਾਈ ਗਈ ਹੈ। ਦੱਸ ਦਈਏ ਕਿ ਰਾਸ਼ਟਰਪਤੀ ਬੋਲਸੋਨਾਰੋ ਵੱਲੋਂ ਬੀਤੇ ਮੰਗਲਵਾਰ 21 ਜੁਲਾਈ ਨੂੰ ਕੋਰੋਨਾ ਟੈਸਟ ਕਰਵਾਇਆ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਸਮਾਚਾਰ ਏਜੰਸੀ ਸਿਨਹੁਆ ਨੇ ਬੁੱਧਵਾਰ ਨੂੰ ਦੱਸਿਆ ਕਿ ਬੋਲਸੋਨਾਰੋ ਦਾ ਤੀਜੀ ਵਾਰ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਮੰਗਲਵਾਰ ਨੂੰ ਬ੍ਰਾਸੀਲਿਆ ਸਥਿਤ ਦਫ਼ਤਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਲਗਾਤਾਰ ਚੰਗੀ ਸਥਿਤੀ ‘ਚ ਹਨ। ਰਾਸ਼ਟਰਪਤੀ ਦੀ ਮੈਡੀਕਲ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।
ਦੱਸ ਦਈਏ ਕਿ ਬ੍ਰਾਜ਼ੀਲ ਅਮਰੀਕਾ ਤੋਂ ਬਾਅਦ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈੈ। ਕੋਰੋਨਾ ਮਾਮਲੇ ‘ਚ ਬ੍ਰਾਜ਼ੀਲ ਦੂਜੇ ਸਥਾਨ ‘ਤੇ ਹੈ। ਦੇਸ਼ ‘ਚ ਹੁਣ ਤੱਕ ਕੋੋਰੋਨਾ ਦੇ 22 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 82 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਦਮ ਤੋੜ ਚੁੱਕੇ ਹਨ।