ਬਾਥਰੂਮ ‘ਚ ਡਿੱਗਣ ਕਾਰਨ ਰਾਸ਼ਟਰਪਤੀ ਦੀ ਗਈ ਯਾਦਾਸ਼ਤ

TeamGlobalPunjab
1 Min Read

ਰਿਓ ਡੀ ਜਨੇਰੋ: ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ( Jair Bolsonaro ) ਨੂੰ ਰਾਸ਼ਟਰਪਤੀ ਘਰ ਵਿੱਚ ਡਿੱਗਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਬੋਲਸੋਨਾਰੋ ਨੂੰ ਰਾਜਧਾਨੀ ਬ੍ਰਾਜ਼ੀਲੀਆ ਦੇ ਹਸਪਤਾਲ ਲਜਾਇਆ ਗਿਆ ਅਤੇ ਉਨ੍ਹਾਂ ਦੇ ਸਿਰ ਦੀ ਜਾਂਚ ਕੀਤੀ ਗਈ ਜਿਸ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦੀ ਗੱਲ ਸਾਹਮਣੇ ਨਹੀਂ ਆਈ।

ਇਸ ਘਟਨਾ ਤੋਂ ਬਾਅਦ ਦਿੱਤੀ ਇੱਕ ਇੰਟਰਵੀਊ ਵਿੱਚ ਬੋਲਸੋਨਾਰੋ ਨੇ ਕਿਹਾ ਕਿ ਡਿੱਗਣ ਤੋਂ ਬਾਅਦ ਕੁੱਝ ਦੇਰ ਤੱਕ ਉਨ੍ਹਾਂ ਨੂੰ ਕੁੱਝ ਯਾਦ ਹੀ ਨਹੀਂ ਆਇਆ। ਜਿਸ ਤੋਂ ਬਾਅਦ ਮੈਨੂੰ ਹਸਪਤਾਲ ‘ਚ 12 ਘੰਟੇ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ। ਬੋਲਸੋਨਾਰੋ ਨੇ ਕਿਹਾ ਅਗਲੇ ਦਿਨ, ਮੈਂ ਬਹੁਤ ਸਾਰੀ ਚੀਜਾਂ ਨੂੰ ਵਾਪਸ ਯਾਦ ਕਰਨ ਵਿੱਚ ਕਾਮਯਾਬ ਰਿਹਾ ਤੇ ਹੁਣ ਮੈਂ ਠੀਕ ਹਾਂ। ਉਦਾਹਰਣ ਲਈ ਮੈਨੂੰ ਨਹੀਂ ਪਤਾ ਸੀ ਕਿ ਮੈਂ ਕੱਲ ਕੀ ਕੀਤਾ

ਸਰਕਾਰ ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿਰ ਦੇ ਸਿਟੀ ਸਕੈਨ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਨਹੀਂ ਆਈ ਹੈ। 1 ਜਨਵਰੀ ਨੂੰ ਰਾਸ਼ਟਰਪਤੀ ਬਣਨ ਤੋਂ ਬਾਅਦ ਹੀ ਉਨ੍ਹਾਂ ਦੀ ਸਿਹਤ ਚਿੰਤਾ ਦਾ ਵਿਸ਼ਾ ਰਹੀ ਹੈ। ਹਾਲ ਹੀ ਵਿੱਚ ਸਤੰਬਰ ਵਿੱਚ ਉਨ੍ਹਾਂ ਦੇ ਪੇਟ ਵਿੱਚ ਹੋਏ ਜ਼ਖਮਾਂ ਦਾ ਇਲਾਜ ਕਰਨ ਲਈ ਉਨ੍ਹਾਂ ਦੀਆਂ ਚਾਰ ਸਰਜਰੀਆਂ ਹੋਈਆਂ ਹਨ।

Share this Article
Leave a comment