BREAKING : ਨਵੇਂ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਡਿਪਟੀ ਕਮਿਸ਼ਨਰ ਦੀ ਜ਼ਿੰਮੇਵਾਰੀ ਵੀ ਮਹਿਲਾ ਅਧਿਕਾਰੀ ਨੂੰ ਸੌਂਪੀ ਗਈ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਵੇਂ ਐਲਾਨੇ ਗਏ ਜ਼ਿਲ੍ਹੇ ਮਲੇਰਕੋਟਲਾ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੀ ਚੋਣ ਅਤੇ ਉਹਨਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾਣਾ ਜਾਰੀ ਹੈ। ਮਲੇਰਕੋਟਲਾ ਜ਼ਿਲ੍ਹੇ ਦੇ ਪਹਿਲੇ ਡਿਪਟੀ ਕਮਿਸ਼ਨਰ ਦੀ ਚੋਣ ਵੀ ਕਰ ਲਈ ਗਈ ਹੈ। ਨਵੇਂ ਜ਼ਿਲ੍ਹੇ ਦਾ ਇਹ ਅਹੁਦਾ ਵੀ ਇੱਕ ਮਹਿਲਾ ਅਧਿਕਾਰੀ ਨੂੰ ਸੌਂਪਿਆ ਗਿਆ ਹੈ। ਆਈ.ਏ.ਐਸ. ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੂੰ ਮਲੇਰਕੋਟਲਾ ਦਾ ਡੀ.ਸੀ. ਨਿਯੁਕਤ ਕੀਤਾ ਗਿਆ ਹੈ।

 

- Advertisement -

 

2010 ਬੈਚ ਦੀ ਆਈ.ਏ.ਐਸ. ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੂੰ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਉਹ ਇਸ ਤੋਂ ਪਹਿਲਾਂ ਫ਼ਤਿਹਗੜ੍ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਰਹੇ ਸਨ।

ਫਤਿਹਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਦਾ ਅਹੁਦਾ ਹੁਣ ਆਈ.ਏ.ਐਸ. ਸੁਰਭੀ ਮਲਿਕ ਨੂੰ ਸੌਂਪਿਆ ਗਿਆ ਹੈ। 2012 ਬੈਚ ਦੀ ਆਈ.ਏ.ਐਸ. ਅਧਿਕਾਰੀ ਸੁਰਭੀ ਮਲਿਕ ਇਸ ਤੋਂ ਪਹਿਲਾਂ ਪਟਿਆਲਾ ਡਿਵੈਲਪਮੈਂਟ ਅਥਾਰਟੀ, ਪਟਿਆਲਾ ਦੇ ਚੀਫ਼ ਐਡਮਿਨਸਟ੍ਰੇਟਰ ਦੇ ਅਹੁਦੇ ‘ਤੇ ਤਾਇਨਾਤ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ‌ ਮਲੇਰਕੋਟਲਾ ਦੇ ਪਹਿਲੇ ਐੱਸ.ਐੱਸ.ਪੀ. ਦਾ ਅਹੁਦਾ ਵੀ ਮਹਿਲਾ ਅਧਿਕਾਰੀ ਨੂੰ ਸੌਂਪਿਆ ਗਿਆ ਹੈ। ਆਈ.ਪੀ.ਐੱਸ. ਕੰਵਰਦੀਪ ਕੌਰ ਨੂੰ ਮਲੇਰਕੋਟਲਾ ਦਾ ਐੱਸ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ।

Share this Article
Leave a comment