BREAKING : ਭਾਜਪਾ ਦਾ ਵੱਡਾ ਆਗੂ ‘ਆਪ’ ਵਿੱਚ ਸ਼ਾਮਲ, ਸ਼ਾਮਲ ਹੁੰਦੇ ਹੀ ਭਾਜਪਾ ‘ਤੇ ਸਾਧਿਆ ਨਿਸ਼ਾਨਾ

TeamGlobalPunjab
1 Min Read

ਚੰਡੀਗੜ੍ਹ : ਸੂਬੇ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਹਰ ਰੋਜ਼ ਆਪਣਾ ਕੁਨਬਾ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ । ‘ਆਪ’ ਦੇ ਪਰਿਵਾਰ ਵਿੱਚ ਇੱਕ ਵੱਡੇ ਸਿਆਸੀ ਆਗੂ ਦੀ ਐਂਟਰੀ ਹੋਈ ਹੈ। ਇਹ ਆਗੂ ਪਹਿਲਾਂ ਭਾਰਤੀ ਜਨਤਾ ਪਾਰਟੀ ਦਾ ਜਨਰਲ ਸਕੱਤਰ ਰਿਹਾ ਹੈ। ਇਹ ਆਗੂ ਹੈ ਮਾਲਵਿੰਦਰ ਸਿੰਘ ਕੰਗ।

ਕੰਗ ਨੂੰ ਅੱਜ ਚੰਡੀਗੜ੍ਹ ਵਿਖੇ ‘ਆਪ’ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਆਪ ਦੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਮੌਜੂਦ ਸਨ। ਜਰਨੈਲ ਸਿੰਘ ਨੇ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ।

 

- Advertisement -

 

ਉਧਰ ‘ਆਪ’ ਵਿਚ ਸ਼ਾਮਲ ਹੁੰਦੇ ਹੀ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਤੇ ਤਿੱਖੇ ਸ਼ਬਦੀ ਹਮਲੇ ਕੀਤੇ।

ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਕੰਗ ਨੇ ਬੀਤੇ ਸਾਲ ਅਕਤੂਬਰ ਮਹੀਨੇ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਉਸ ਸਮੇਂ ਭਾਜਪਾ ਦੇ ਜਨਰਲ ਸਕੱਤਰ ਅਹੁਦੇ ‘ਤੇ ਸਨ।

- Advertisement -
Share this Article
Leave a comment